June 2, 2026, 10:20 am
----------- Advertisement -----------
HomeNewsLatest Newsਆਸਟ੍ਰੇਲੀਆ ਵਿੱਚ ਅਭਿਆਸ ਦੌਰਾਨ ਅਮਰੀਕੀ ਹੈਲੀਕਾਪਟਰ ਕਰੈਸ਼, 3 ਜਵਾਨ ਸ਼ਹੀਦ

ਆਸਟ੍ਰੇਲੀਆ ਵਿੱਚ ਅਭਿਆਸ ਦੌਰਾਨ ਅਮਰੀਕੀ ਹੈਲੀਕਾਪਟਰ ਕਰੈਸ਼, 3 ਜਵਾਨ ਸ਼ਹੀਦ

Published on

----------- Advertisement -----------

ਆਸਟ੍ਰੇਲੀਆ ਵਿੱਚ ਅਭਿਆਸ ਦੌਰਾਨ ਅਮਰੀਕੀ ਫੌਜ ਦਾ ਵੀ-22 ਓਸਪ੍ਰੇ ਹੈਲੀਕਾਪਟਰ ਐਤਵਾਰ, 27 ਅਗਸਤ ਨੂੰ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿਚ ਸਵਾਰ 23 ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ,  ਜਿਨ੍ਹਾਂ ਵਿੱਚੋਂ 3 ਜਵਾਨਾਂ ਦੀ ਬਾਅਦ ਵਿੱਚ ਮੌਤ ਹੋ ਗਈ। ਬਾਕੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਵਾਨਾਂ ਨੂੰ ਬਚਾਉਣ ਲਈ ਕਈ ਘੰਟਿਆਂ ਤੱਕ ਬਚਾਅ ਮੁਹਿੰਮ ਚਲਾਈ ਗਈ। ਇਹ ਹਾਦਸਾ ਸਵੇਰੇ 9:43 ਵਜੇ ਡਾਰਵਿਨ ਸ਼ਹਿਰ ਦੇ ਤਿਵੀ ਟਾਪੂ ਦੇ ਤੱਟ ‘ਤੇ ਵਾਪਰਿਆ। ਫੌਜੀ ਅਭਿਆਸ ਵਿੱਚ ਫਿਲੀਪੀਨਜ਼ ਅਤੇ ਇੰਡੋਨੇਸ਼ੀਆ ਵੀ ਸ਼ਾਮਲ ਸਨ।

 ਆਸਟ੍ਰੇਲੀਅਨ ਡਿਫੈਂਸ ਫੋਰਸ ਯਾਨੀ ADF ਨੇ ਦੱਸਿਆ ਕਿ ਇਸ ਸਮੇਂ ਅਸੀਂ ਸਿਰਫ ਸੈਨਿਕਾਂ ਨੂੰ ਬਚਾਉਣ ‘ਤੇ ਧਿਆਨ ਦੇ ਰਹੇ ਹਾਂ। ਡਾਰਵਿਨ ਹਵਾਈ ਅੱਡੇ ਤੋਂ ਬਚਾਅ ਕਾਰਜ ਲਈ ਕੇਅਰ ਫਲਾਈਟ ਜੈੱਟ ਦੀ ਵਰਤੋਂ ਕੀਤੀ ਗਈ ਸੀ। ਕਈ ਸੈਨਿਕਾਂ ਨੂੰ ਇਲਾਜ ਲਈ ਰਾਇਲ ਡਾਰਵਿਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

 ਇਸ ਸਾਲ ਅਮਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਇਹ ਸਭ ਤੋਂ ਵੱਡਾ ਅਭਿਆਸ ਹੈ। ਇਸ ਅਭਿਆਸ ਵਿੱਚ 150 ਅਮਰੀਕੀ ਸੈਨਿਕ ਹਿੱਸਾ ਲੈ ਰਹੇ ਹਨ। ਆਸਟ੍ਰੇਲੀਆ ਦੀ ਰੱਖਿਆ ਬਲ ਮੁਤਾਬਕ ਕਰੈਸ਼ ਹੋਏ ਹੈਲੀਕਾਪਟਰ ਵਿਚ ਸਵਾਰ ਸਾਰੇ ਸੈਨਿਕ ਅਮਰੀਕੀ ਸਨ। 

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇਸ ਘਟਨਾ ‘ਤੇ ਪ੍ਰੈੱਸ ਕਾਨਫਰੰਸ ਕੀਤੀ ਤੇ ਉਨ੍ਹਾਂ ਇਸ ਹਾਦਸੇ ਨੂੰ ਦੁਖਦਾਈ ਦੱਸਿਆ।  ਅਭਿਆਸ ਦੌਰਾਨ ਇਹ ਦੂਜਾ ਵੱਡਾ ਹਾਦਸਾ ਹੈ।

ਇਸ ਤੋਂ ਪਹਿਲਾਂ 29 ਜੁਲਾਈ ਨੂੰ ਅਮਰੀਕਾ ਨਾਲ ਮਿਲਟਰੀ ਅਭਿਆਸ ਦੌਰਾਨ ਆਸਟ੍ਰੇਲੀਆਈ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। MRH-900 Taipan ਹੈਲੀਕਾਪਟਰ ਹੈਮਿਲਟਨ ਟਾਪੂ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...