May 25, 2026, 2:21 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ...

ਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਸੌਂਪੇ ਚੈੱਕ

Published on

----------- Advertisement -----------

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ।

ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...