June 4, 2026, 5:49 pm
----------- Advertisement -----------
HomeNewsLatest Newsਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ...

ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ

Published on

----------- Advertisement -----------

ਖਰੜ/ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ।


ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ।


ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।


ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...