November 25, 2026, 12:52 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਸਿੰਘ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਤ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਸੀ ਕਿ ਸੂਬੇ ਵਿੱਚ ਬਹੁਤ ਖਿਡਾਰੀ ਅਜਿਹੇ ਸਨ ਜਿਨ੍ਹਾਂ ਨੂੰ ਮੈਡਲ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਗਦ ਇਨਾਮ ਰਾਸ਼ੀ ਨਹੀਂ ਮਿਲੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਖੇਡ ਵਿਭਾਗ ਇਨ੍ਹਾਂ ਖਿਡਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ। ਖੇਡ ਵਿਭਾਗ ਵੱਲੋਂ ਸਾਲ 2017 ਤੋਂ ਹੁਣ ਤੱਕ ਅਜਿਹੇ 1807 ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਦੀ ਕੁੱਲ ਇਨਾਮ ਰਾਸ਼ੀ 5,94,45,400 (5.94 ਕਰੋੜ) ਰੁਪਏ ਬਣਦੀ ਹੈ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਨਗਦ ਇਨਾਮ ਰਾਸ਼ੀ ਨਾਮ ਸਨਮਾਨਤ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਅਤੇ ਅਗਲੇ ਸਾਲਾਂ ਵਿੱਚ ਕਿਸੇ ਵੀ ਖਿਡਾਰੀ ਨੂੰ ਉਸ ਦਾ ਬਣਦਾ ਮਾਣ-ਸਨਮਾਨ ਤੁਰੰਤ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 2017-18 ਸਾਲ ਦੇ 997 ਖਿਡਾਰੀਆਂ ਨੂੰ 1.58 ਕਰੋੜ ਰੁਪਏ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ ਰੁਪਏ, 2019-20 ਦੇ 287 ਖਿਡਾਰੀਆਂ ਨੂੰ 1.75 ਕਰੋੜ ਰੁਪਏ, 2020-21 ਦੇ 51 ਖਿਡਾਰੀਆਂ ਨੂੰ 19.05 ਲੱਖ ਰੁਪਏ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਕੌਮੀ ਖੇਡਾਂ ਵਿੱਚ ਸਰਵਿਸਜ਼ ਵੱਲੋਂ ਮੈਡਲ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ।ਇਸ ਤਰ੍ਹਾਂ ਕੁੱਲ 1807 ਖਿਡਾਰੀਆਂ ਨੂੰ 5,94,45,400 (5.94 ਕਰੋੜ) ਰੁਪਏ ਨਾਲ ਸਨਮਾਨਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...