October 7, 2026, 11:47 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ

ਪੰਜਾਬ ਸਰਕਾਰ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਿਆ

Published on

----------- Advertisement -----------

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ ਤਿੰਨ ਕੇਸ ਦਰਜ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਸਖਤ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਧਨਾਨਸੂ ਲੁਧਿਆਣਾ ਵਿਖੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਬਾਰੇ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਖਣਨ ਦੁਆਰਾ ਕੱਢੀ ਗਈ ਰੇਤ ਨੂੰ ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਜਮ੍ਹਾਂ ਕੀਤਾ ਜਾ ਰਿਹਾ ਸੀ।

ਖਣਨ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੋਪੜ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਨਾਜਾਇਜ਼ ਮਾਈਨਿੰਗ ਦੀਆਂ ਤਿੰਨ ਘਟਨਾਵਾਂ ਸਬੰਧੀ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਐਫ.ਆਈ.ਆਰਜ਼ ਕਲਵਾਂ ਚੌਂਕੀ ਅਤੇ ਨੰਗਲ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ ਅਤੇ ਪਿੰਡ ਸਵਾੜਾ/ਆਇਲਗਰਾਂ ਅਤੇ ਪਿੰਡ ਖੇੜਾ ਵਿਖੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਕੀਤੀ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਸਵਾੜਾ/ ਆਇਲਗਰਾਂ ਵਿਖੇ 26 ਅਗਸਤ ਨੂੰ ਐਫ.ਆਈ.ਆਰ. ਨੰ. 119 ਤਹਿਤ ਇੱਕ ਪੋਕਲੇਨ ਮਸ਼ੀਨ ਖਿਲਾਫ ਥਾਣਾ ਕਾਲਵਾਂ ਚੌਂਕੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਨੰਗਲ ਵਿਖੇ ਅੱਜ ਪਿੰਡ ਖੇੜਾ ਵਿਖੇ ਦੋ ਪੋਕਲੇਨ ਮਸ਼ੀਨਾਂ ਅਤੇ ਚਾਰ ਟਿੱਪਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪਿੰਡ ਖੇੜਾ ਵਿੱਚ ਇੱਕ ਪੋਕਲੇਨ ਮਸ਼ੀਨ ਖ਼ਿਲਾਫ਼ ਥਾਣਾ ਨੰਗਲ ਵਿਖੇ ਕੇਸ ਦਰਜ ਕੀਤਾ ਹੈ।ਨਜਾਇਜ਼ ਖਣਨ ਵਿੱਚ ਸ਼ਾਮਲ ਸਾਰੀਆਂ ਮਸ਼ੀਨਾਂ ਜ਼ਬਤ ਕਰ ਲਈਆਂ ਹਨ ਅਤੇ ਪੁਲਿਸ ਦੀ ਹਿਰਾਸਤ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...