June 12, 2026, 9:49 am
----------- Advertisement -----------
HomeNewsBreaking Newsਪੰਜਾਬ ਦੇ ਇਨ੍ਹਾਂ 10 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ...

ਪੰਜਾਬ ਦੇ ਇਨ੍ਹਾਂ 10 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਦੱਸ ਦਈਏ ਕਿ ਤਰਨਤਾਰਨ ਦੇ ਕਰੀਬ 19 ਪਿੰਡ ਅਜੇ ਵੀ ਹੜਾ ਦੇ ਪਾਣੀ ਦੀ ਮਾਰ ਹੇਠ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ 2-3 ਦਿਨਾਂ ਵਿੱਚ ਬੰਨ੍ਹ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਇੱਥੇ ਸਥਿਤੀ ਆਮ ਵਾਂਗ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...