August 26, 2026, 10:09 am
----------- Advertisement -----------
HomeNewsBreaking Newsਦੇਸ਼ ਨੂੰ ਨੀਰਜ ਚੋਪੜਾ ‘ਤੇ ਮਾਣ ਹੈ: ਮੁੱਖ ਮੰਤਰੀ ਭਗਵੰਤ ਮਾਨ

ਦੇਸ਼ ਨੂੰ ਨੀਰਜ ਚੋਪੜਾ ‘ਤੇ ਮਾਣ ਹੈ: ਮੁੱਖ ਮੰਤਰੀ ਭਗਵੰਤ ਮਾਨ

Published on

----------- Advertisement -----------

ਭਾਰਤੀ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਿਆ ਹੈ। ਫਾਈਨਲ ਵਿੱਚ ਉਸ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਇਹ ਸਫਲਤਾ ਹਾਸਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਰਜ ਚੋਪੜਾ ਨੂੰ ਉਸ ਦੀ ਇਸ ਵੱਡੀ ਕਾਮਯਾਬੀ ਲਈ ਵਧਾਈ ਦਿੱਤੀ ਹੈ।

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਨੀਰਜ ਚੋਪੜਾ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ” ਬੁੱਢਾਪੈਸਟ ‘ਚ ਚੱਲ ਰਹੀ ਵਿਸ਼ਵ ਅਥਲੈਟਿਕ ਚੈਪੀਅਨਸ਼ਿਪ ‘ਚ ਭਾਰਤ ਵੱਲੋਂ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ…ਨੀਰਜ ਨੇ 88.17 ਮੀਟਰ ਦੂਰ ਨੇਜਾ ਸੁੱਟ ਕੇ ਸੋਨ ਤਮਗਾ ਭਾਰਤ ਦੇ ਨਾਮ ਕੀਤਾ ਹੈ…ਦੇਸ਼ ਨੂੰ ਨੀਰਜ ‘ਤੇ ਹਮੇਸ਼ਾ ਮਾਣ ਹੈ, ਚੱਕਦੇ ਇੰਡੀਆ..”
ਇਸ ਤੋਂ ਪਹਿਲਾ ਨੀਰਜ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਵਧਾਈ ਦਿਤੀ। ਉਨ੍ਹਾਂ ਕਿਹਾ ਕਿ, ‘ਪ੍ਰਤਿਭਾਸ਼ਾਲੀ ਨੀਰਜ ਚੋਪੜਾ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਉਸ ਦਾ ਸਮਰਪਣ, ਸਟੀਕਤਾ ਅਤੇ ਜਨੂੰਨ ਉਸ ਨੂੰ ਨਾ ਸਿਰਫ਼ ਐਥਲੈਟਿਕਸ ਵਿੱਚ ਇੱਕ ਚੈਂਪੀਅਨ ਬਣਾਉਂਦਾ ਹੈ, ਸਗੋਂ ਸਮੁੱਚੇ ਖੇਡ ਖੇਤਰ ਵਿੱਚ ਉੱਤਮਤਾ ਦਾ ਪ੍ਰਤੀਕ ਵੀ ਬਣਾਉਂਦਾ ਹੈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਵਧਾਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...