August 13, 2026, 6:17 pm
----------- Advertisement -----------
HomeNewsLatest Newsਗੁਰਦਾਸਪੁਰ : ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਗੀਤਾ...

ਗੁਰਦਾਸਪੁਰ : ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਗੀਤਾ ਭਵਨ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

Published on

----------- Advertisement -----------

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਗੀਤਾ ਭਵਨ ਗੁਰਦਾਸਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸਦੇ ਨਾਲ ਹੀ ਡਾਕਟਰ ਸਾਹਿਬਾਨ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬਰਸਾਤ ਅਤੇ ਹੜ੍ਹਾਂ ਤੋ ਬਾਅਦ ਪ੍ਰਭਾਵਤ ਖੇਤਰ ਵਿੱਚ ਡੇਂਗੂ, ਮਲੇਰੀਆ ਅਤੇ ਅਲਰਜੀ ਦੀਆਂ ਬੀਮਾਰੀਆਂ ਵੱਧ ਰਹੀਆਂ ਹਨ, ਜਿਸਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੀਤਾ ਭਵਨ ਇਲਾਕੇ ਵਿੱਚ ਡੇਂਗੂ ਤੇ ਮਲੇਰੀਏ ਦੇ ਕੁਝ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਥੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਅਤੇ ਸਪਰੇਅ ਕਰਵਾਈ ਜਾ ਰਹੀ ਹੈ। ਸਾਫ਼ ਪਾਣੀ ਲਈ ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਹੜ੍ਹ ਪ੍ਰਭਾਵਤ ਖੇਤਰ ਵਿੱਚ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...