October 19, 2026, 11:16 pm
----------- Advertisement -----------
HomeNewsLatest News5559 ਘਰਾਂ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਜਾਰੀ, ਰਹਿੰਦੇ...

5559 ਘਰਾਂ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਜਾਰੀ, ਰਹਿੰਦੇ ਮਕਾਨ ਦਸੰਬਰ ਤੱਕ ਕੀਤੇ ਜਾਣਗੇ ਤਿਆਰ : ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 28 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਤਹਿਤ ਵਿਭਾਗ ਵੱਲੋਂ 40,326 ਘਰ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚ 34,784 ਘਰ ਉਸਾਰ ਕੇ ਯੋਗ ਲਾਭਪਾਤਰੀਆਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5559 ਘਰਾਂ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਅੱਜ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇਸ ਸਾਲ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਕਰ ਦਿੱਤੇ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਪੱਕਾ ਘਰ ਮੁਹੱਈਆ ਕਰਵਾਉਣ ਲਈ ਯੋਗ ਲਾਭਪਾਤਰੀਆਂ ਨੂੰ ਜਾਰੀ 21.23 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1139 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 30-30 ਹਜ਼ਾਰ ਰੁਪਏ ਅਤੇ 1712 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਵਜੋਂ 72-72 ਹਜ਼ਾਰ ਰੁਪਏ ਅਤੇ 3051 ਲਾਭਪਾਤਰੀਆਂ ਨੂੰ ਤੀਜੀ ਕਿਸ਼ਤ ਵਜੋਂ 18-18 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਅਧੀਨ ਸਰਕਾਰ ਵੱਲੋਂ ਉਨ੍ਹਾਂ ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਇਆ ਜਾਂਦਾ ਹੈ, ਜਿਨ੍ਹਾਂ ਕੋਲ ਆਪਣਾ ਘਰ ਨਾ ਹੋਵੇ ਜਾਂ ਉਹ ਕੱਚੇ ਘਰਾਂ/ਤੰਬੂ ਵਿੱਚ ਰਹਿੰਦੇ ਹੋਣ। ਉਨ੍ਹਾਂ ਦੱਸਿਆ ਕਿ ਪੱਕੇ ਘਰਾਂ ਵਿੱਚ ਇੱਕ ਰਸੋਈ ਅਤੇ ਪਖ਼ਾਨੇ ਤੋਂ ਇਲਾਵਾ ਬਿਜਲੀ ਕੁਨੈਕਸ਼ਨ, ਪੀਣ ਵਾਲੇ ਪਾਣੀ ਦਾ ਕੁਨੈਕਸ਼ਨ, ਸਿਲੰਡਰ ਦੇ ਨਾਲ-ਨਾਲ ਮਗਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ, ਪਸ਼ੂਆਂ ਲਈ ਕੈਟਲਸ਼ੈੱਡ, ਸੋਕਪਿੱਟ ਅਤੇ ਵਰਮੀ ਕੰਪੋਸਡਪਿੱਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਪੀ.ਐਮ.ਏ.ਵਾਈ. (ਜੀ) ਸਟਾਫ਼ ਵੱਲੋਂ ਅਪਡੇਟਿਡ ਸਪੈਸੀਫਿਕੇਸ਼ਨ ਤਹਿਤ ਸਮਾਂਬੱਧ ਤਰੀਕੇ ਨਾਲ ਮਕਾਨਾਂ ਦੀ ਉਸਾਰੀ ਕਰਨ ਲਈ ਉਨ੍ਹਾਂ ਦੇ ਅਣਥੱਕ, ਨਿਰਵਿਘਨ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੀਮ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਸਮੇਂ ਸਿਰ ਫ਼ੰਡ ਪ੍ਰਵਾਨ ਕਰਨ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...