July 25, 2026, 3:03 pm
----------- Advertisement -----------
HomeNewsLatest Newsਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ,...

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 28 ਅਗਸਤ (ਬਲਜੀਤ ਮਰਵਾਹਾ) : ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਰੋਪੜ, ਪਟਿਆਲਾ, ਸ਼ੰਭੂ ਅਤੇ ਜਲੰਧਰ ਦੇ ਮੋਬਾਈਲ ਵਿੰਗਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਲੋਹੇ ਦੇ ਕਬਾੜ ਅਤੇ ਤਿਆਰ ਮਾਲ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਨ ‘ਤੇ ਕੇਂਦ੍ਰਿਤ ਸੀ ਅਤੇ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨਾਂ ਵਿੱਚ ਢੋਆ-ਢੁਆਈ ਕੀਤੇ ਜਾ ਰਹੇ ਸਮਾਨ ਦੇ ਅਨੁਸਾਰ ਲੋੜੀਂਦੇ ਈ-ਵੇਅ ਬਿੱਲਾਂ ਦੀ ਘਾਟ ਸੀ।

ਹੋਰ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਢੋਏ ਜਾ ਰਹੇ ਉਕਤ ਸਮਾਨ ਲਈ ਸਬੰਧਤ ਵਿਕਰੇਤਾ ਵੱਲੋਂ ਲੋੜੀਂਦੇ ਕਰ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਕਰ ਚੋਰੀ ਕਰਨ ਵਾਲਿਆਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਲਈ ਸਖ਼ਤ ਚੇਤਾਵਨੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਫਰਮਾਂ ਅਤੇ ਟਰੱਕਾਂ ਵੱਲੋਂ ਵਾਰ-ਵਾਰ ਜੀ.ਐਸ.ਟੀ ਦੀ ਚੋਰੀ ਕਰਨ ਦੀਆਂ ਰਿਪੋਰਟਾਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ ਅਤੇ ਇਸੇ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਅਜਿਹੀਆਂ ਅਚਨਚੇਤ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...