September 9, 2026, 10:36 pm
----------- Advertisement -----------
HomeNewsLatest Newsਸਰਕਾਰੀ ਹਾਈ ਸਕੂਲ  'ਚ ਡਿੱਗੇ ਦਰੱਖਤ, ਬਾਲ ਬਾਲ ਬਚੇ ਵਿਦਿਆਰਥੀ

ਸਰਕਾਰੀ ਹਾਈ ਸਕੂਲ  ‘ਚ ਡਿੱਗੇ ਦਰੱਖਤ, ਬਾਲ ਬਾਲ ਬਚੇ ਵਿਦਿਆਰਥੀ

Published on

----------- Advertisement -----------

ਮੋਹਾਲੀ ਦੇ ਲਾਂਡਰਾ-ਬਨੂੜ ਰੋਡ ‘ਤੇ ਸਥਿਤ ਸਰਕਾਰੀ ਹਾਈ ਸਕੂਲ ਤਸੌਲੀ ‘ਚ ਇਕ ਬੋਹੜ ਅਤੇ ਨਿੰਮ ਦਾ ਦਰੱਖਤ ਡਿੱਗ ਗਿਆ ਹੈ। ਹਾਦਸੇ ਦੇ ਸਮੇਂ ਬੱਚੇ ਸਕੂਲ ਵਿੱਚ ਪੜ੍ਹ ਰਹੇ ਸਨ। ਪਰ ਇਹ ਦਰੱਖਤ ਕਲਾਸ ਰੂਮ ਤੋਂ ਥੋੜੀ ਦੂਰ ਸੀ, ਜਿਸ ਕਰਕੇ ਇਸ ਵਿੱਚ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਇਆ।

ਸਕੂਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਦੇ ਫੇਜ਼-2, ਫੇਜ਼-4 ਅਤੇ ਫੇਜ਼ 3-5 ਦੇ ਲਾਈਟ ਪੁਆਇੰਟਾਂ ‘ਤੇ ਵੀ ਦਰੱਖਤ ਡਿੱਗਣ ਦੀ ਸੂਚਨਾ ਮਿਲੀ ਹੈ। ਬੋਹੜ ਅਤੇ ਨਿੰਮ ਦੇ ਰੁੱਖ ਬਹੁਤ ਪੁਰਾਣੇ ਸਨ ਅਤੇ ਇਕੱਠੇ ਖੜ੍ਹੇ ਸਨ। ਇਨ੍ਹਾਂ ਦੀ ਉਮਰ 150-200 ਸਾਲ ਦੇ ਕਰੀਬ ਦੱਸੀ ਜਾਂਦੀ ਹੈ।

ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਏ ਗਏ ਰੁੱਖਾਂ ਦਾ ਸਰਵੇਖਣ ਕੀਤਾ ਗਿਆ ਸੀ। ਇਸ ਵਿੱਚ 200 ਤੋਂ ਵੱਧ ਦਰੱਖਤ ਪਾਏ ਗਏ ਸਨ ਪਰ ਸਰਵੇਖਣ ਤੋਂ ਬਾਅਦ ਇਨ੍ਹਾਂ ਨੂੰ ਹਟਾਉਣ ਲਈ ਕੁਝ ਨਹੀਂ ਕੀਤਾ ਗਿਆ। 

ਪਿਛਲੇ ਸਾਲ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ‘ਤੇ 250 ਸਾਲ ਪੁਰਾਣਾ ਦਰੱਖਤ ਡਿੱਗਣ ਕਰਕੇ ਇਕ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ 14 ਹੋਰ ਜ਼ਖਮੀ ਹੋ ਗਏ ਸਨ।ਇਸ ਤੋਂ ਬਾਅਦ ਦਰੱਖਤਾਂ ਦੇ ਸਰਵੇ ਦਾ ਕੰਮ ਸ਼ੁਰੂ ਕੀਤਾ ਗਿਆ। ਸੋਮਵਾਰ ਨੂੰ ਵੀ ਚੰਡੀਗੜ੍ਹ ‘ਚ ਤੂਫਾਨ ਤੋਂ ਬਾਅਦ ਸੈਕਟਰ 15-16 ਲਾਈਟ ਪੁਆਇੰਟ, ਪਿੰਡ ਧਨਾਸ ਅਤੇ ਪਟਿਆਲਾ ਦੇ ਰਾਓ ਨਦੀ ‘ਤੇ ਦਰੱਖਤ ਡਿੱਗ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...