August 26, 2026, 4:31 pm
----------- Advertisement -----------
HomeNewsBreaking Newsਤਰਨਤਾਰਨ: ਪਾਕਿਸਤਾਨੀ ਝੰਡੇ ਨਾਲ ਬੱਝੇ ਮਿਲੇ ਗੁਬਾਰੇ

ਤਰਨਤਾਰਨ: ਪਾਕਿਸਤਾਨੀ ਝੰਡੇ ਨਾਲ ਬੱਝੇ ਮਿਲੇ ਗੁਬਾਰੇ

Published on

----------- Advertisement -----------

ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਸਾਹਬਾਜ਼ਪੁਰ ਵਿੱਚ ਬੀਤੀ ਰਾਤ ਪਾਕਿਸਤਾਨੀ ਝੰਡੇ ਅਤੇ ਗੁਬਾਰੇ ਮਿਲਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਸੂਚਨਾ ਮਿਲਣ ਮਗਰੋਂ ਚੌਂਕੀ ਮਾਣੋਚਾਹਲ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪਾਕਿਸਤਾਨੀ ਝੰਡੇ ਅਤੇ ਗੁਬਾਰਿਆਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਪੁੱਤਰ ਜਗੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਮਾਂ ਕਰੀਬ 9 ਵਜੇ ਗੁਬਾਰਿਆਂ ਨਾਲ ਬੱਝੇ ਪਾਕਿਸਤਾਨੀ ਝੰਡੇ ਅਸਮਾਨ ‘ਚੋਂ ਉਨ੍ਹਾਂ ਦੇ ਘਰ ਡਿੱਗ ਗਏ। ਉਨ੍ਹਾਂ ਦੱਸਿਆ ਕਿ ਗੁਬਾਰਿਆਂ ਦਾ ਰੰਗ ਚਿੱਟਾ,ਹਰਾ ‘ਤੇ ਲਾਲ ਸੀ। ਅਵਤਾਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ, ਜਿੰਨ੍ਹਾਂ ਨੇ ਪਾਕਿਸਤਾਨੀ ਝੰਡੇ ‘ਤੇ ਗੁਬਾਰਿਆਂ ਸੰਬੰਧੀ ਪੁਲਸ ਚੌਂਕੀ ਮਾਣੋਚਾਹਲ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਗੁਬਾਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅਸਮਾਨ ਰਾਹੀ ਆਏ ਪਾਕਿਸਤਾਨੀ ਝੰਡੇ ‘ਤੇ ਅੰਗਰੇਜ਼ੀ ਵਿੱਚ ਪੀਟੀਆਈ ‘ਤੇ ਉਰਦੂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਸ਼ਬਦ ਲਿਖੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...