April 23, 2026, 2:54 am
----------- Advertisement -----------
HomeNewsLatest Newsਅਸੀ ਅਕਾਲੀ ਦਲ ਨਾਲ ਕਦੇ ਵੀ ਗੱਠਜੋੜ ਨਹੀਂ ਕਰ ਸਕਦੇ - ਰਾਜਾ...

ਅਸੀ ਅਕਾਲੀ ਦਲ ਨਾਲ ਕਦੇ ਵੀ ਗੱਠਜੋੜ ਨਹੀਂ ਕਰ ਸਕਦੇ – ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 30 ਅਗਸਤ 2023 (ਬਲਜੀਤ ਮਰਵਾਹਾ):ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਵਾਬ ਦਿੰਦਿਆ ਕਿਹਾ ਹੈ ਕਿ I.N.D.I.A ਗੱਠਜੋੜ ਕਦੇ ਵੀ ਅਕਾਲੀ ਦਲ ਪਾਰਟੀ ਨੂੰ ਆਪਣੇ ਵਿੱਚ ਸ਼ਾਮਿਲ ਕਰਨ ਲਈ ਉਸ ਕੋਲ ਨਹੀਂ ਗਿਆ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀ ਅਕਾਲੀ ਦਲ ਨਾਲ ਕਦੇ ਵੀ ਗੱਠਜੋੜ ਨਹੀਂ ਕਰ ਸਕਦੇ ਉਹ ਭਾਰਤੀ ਜਨਤਾ ਪਾਰਟੀ ਦੇ ਸਾਹਮਣੇ ਆਵਦਾ ਮੁੱਲ ਵਧਾਉਣ ਲਈ ਅਜਿਹੀਆਂ ਝੂਠੀਆਂ ਖਬਰਾਂ ਫੈਲਾ ਰਹੇ ਹਨ। ਹੁਣ ਆਕਾਲੀ ਦਲ ਕੋਲ ਕੋਈ ਆਪਣਾ ਵਜੂਦ ਨਹੀਂ ਹੈ, ਇਸ ਲਈ  ਹੁਣ I.N.D.I.A ਗੱਠਜੋੜ ਦਾ ਨਾਮ ਵਰਤ ਕੇ ਸਿਆਸਤ ਵਿੱਚ ਇੱਕ ਨਵੀਂ ਜਗ੍ਹਾ ਤਲਾਸ਼ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਰਾਜਾ ਵੜਿੰਗ ਨੇ ਇਹ ਜਵਾਬ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਬਿਆਨ ਤੇ ਦਿੱਤਾ ਹੈ । ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਸੀ ਕਿ ’ਇੰਡੀਆ’ ਗਠਜੋੜ ਦੇ ਆਗੂਆਂ ਸ਼ਰਦ ਪੁਵਾਰ ਤੇ ਨਿਤਿਸ਼ ਕੁਮਾਰ ਨੇ ਅਕਾਲੀ ਦਲ ਪਾਰਟੀ ਨੂੰ ਗਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ , ਤਾਂ ਅਕਾਲੀ ਦਲ ਪਾਰਟੀ ਨੇ ਕਿਹਾ ਕਿ ਉਹਨਾਂ ਦਾ ਇਸ ਗਠਜੋੜ ਵਿਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ।

ਇਸਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ I.N.D.I.A ਗੱਠਜੋੜ ਕੋਈ ਰਾਜਨੀਤਿਕ ਗੱਠਜੋੜ ਨਹੀਂ ਜਾਪਦਾ, ਸਗੋਂ ਇਕ ਪਰਿਵਾਰ ਦੀ ਰਾਜਨੀਤੀ ਨੂੰ ਬਚਾਇਆ ਗਿਆ ਗਠਜੋੜ ਜ਼ਿਆਦਾ ਜਾਪਦਾ ਹੈ।ਇਹ ਗਠਜੋੜ ਕਿਸੇ ਵੀ ਤਰੀਕੇ ਸਿਧਾਂਤਾਂ ’ਤੇ ਆਧਾਰਿਤ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...