June 12, 2026, 6:00 pm
----------- Advertisement -----------
HomeNewsCoronavirusਟੋਕੀਓ ਸਮੇਤ 10 ਤੋਂ ਵੱਧ ਖੇਤਰਾਂ ਵਿਚ ਸ਼ੁੱਕਰਵਾਰ ਤੋਂ ਲੱਗਣਗੀਆਂ ਨਵੀਆਂ ਕੋਵਿਡ-19...

ਟੋਕੀਓ ਸਮੇਤ 10 ਤੋਂ ਵੱਧ ਖੇਤਰਾਂ ਵਿਚ ਸ਼ੁੱਕਰਵਾਰ ਤੋਂ ਲੱਗਣਗੀਆਂ ਨਵੀਆਂ ਕੋਵਿਡ-19 ਪਾਬੰਦੀਆਂ

Published on

----------- Advertisement -----------

ਪਿਛਲੇ 24 ਘੰਟਿਆਂ ‘ਚ ਭਾਰਤ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ 2 ਲੱਖ 82 ਹਜ਼ਾਰ 970 ਸਾਹਮਣੇ ਆਏ ਹਨ ਅਤੇ 441 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 15.13% ਹੈ। ਕੁੱਲ ਐਕਟਿਵ ਕੇਸ 18 ਲੱਖ ਨੂੰ ਪਾਰ ਕਰ ਗਏ ਹਨ। ਉਧਰ ਜਾਪਾਨ ਵਿਚ ਮੰਗਲਵਾਰ ਨੂੰ 32,000 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ ਟੋਕੀਓ ਵਿਚ 5,185 ਮਾਮਲੇ ਸਾਹਮਣੇ ਆਏ ਸਨ। ਜਾਪਾਨ ਵਿਚ ਹੁਣ ਤੱਕ ਕੋਵਿਡ-19 ਦੇ 19.3 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਸੰਕ੍ਰਮਣ ਕਾਰਨ 1,84,00 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਇਸ ਸਮੇਂ 134,000 ਤੋਂ ਵੱਧ ਮਰੀਜ਼ ਹਸਪਤਾਲ ਵਿਚ ਦਾਖ਼ਲ ਹਨ। ਜਾਪਾਨ ਦੀ ਸਰਕਾਰ ਕੋਰੋਨਾ ਵਾਇਰਸ ਦੇ ‘ਓਮੀਕਰੋਨ’ ਵੇਰੀਐਂਟ ਕਾਰਨ ਹੋਣ ਵਾਲੇ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਟੋਕੀਓ ਸਮੇਤ 10 ਤੋਂ ਵੱਧ ਖੇਤਰਾਂ ਵਿਚ ਸ਼ੁੱਕਰਵਾਰ ਨੂੰ ਨਵੀਆਂ ਕੋਵਿਡ-19 ਪਾਬੰਦੀਆਂ ਲਾਗੂ ਕਰੇਗੀ।


ਵਾਇਰਸ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਉਪਾਵਾਂ ਦੇ ਕੰਮਾਂ ਦੇ ਇੰਚਾਰਜ ਅਤੇ ਆਰਥਿਕ ਪੁਨਰ ਸੁਰਜੀਤੀ ਮੰਤਰੀ ਦਾਸ਼ੀਰੋ ਯਾਮਾਗੀਵਾ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਮਾਹਰਾਂ ਦੇ ਇਕ ਪੈਨਲ ਨੇ ਬੁੱਧਵਾਰ ਨੂੰ 13 ਫਰਵਰੀ ਤੱਕ ਤਿੰਨ ਹਫ਼ਤਿਆਂਲਈ 13 ਖੇਤਰਾਂ ਵਿਚ ਨਵੀਆਂ ਪਾਬੰਦੀਆਂਂ ਲਾਗੂ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ।ਟੋਕੀਓ ਦੀ ਗਵਰਨਰ ਯੂਰੀਕੋ ਕੋਇਕੇ ਸਮੇਤ ਕਈ ਸਥਾਨਕ ਗਵਰਨਰਾਂ ਦੀਆਂ ਬੇਨਤੀਆਂ ਤੋਂਂ ਬਾਅਦ ਜਾਪਾਨ ਦੀ ਸਰਕਾਰ ਇਹ ਕਦਮ ਚੁੱਕ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...