June 10, 2026, 7:05 am
----------- Advertisement -----------
HomeNewsLatest Newsਫਿਲੀਪੀਨਜ਼ 'ਚ ਰਹਿ ਰਹੀ ਪੰਜਾਬਣ ਦਾ ਬੇਰਹਿਮੀ ਨਾਲ  ਕ.ਤਲ

ਫਿਲੀਪੀਨਜ਼ ‘ਚ ਰਹਿ ਰਹੀ ਪੰਜਾਬਣ ਦਾ ਬੇਰਹਿਮੀ ਨਾਲ  ਕ.ਤਲ

Published on

----------- Advertisement -----------

ਫਿਲੀਪੀਨਜ਼ ‘ਚ ਪੰਜਾਬ ਦੇ ਫਿਰੋਜ਼ਪੁਰ ਦੀ ਰਹਿਣ ਵਾਲੀ ਇਕ ਔਰਤ ਦਾ ਕਤਲ ਹੋ ਗਿਆ ਹੈ। ਔਰਤ ਆਪਣੇ ਪਤੀ ਦੇ ਨਾਲ ਫਿਲੀਪੀਨਜ਼ ਵਿੱਚ ਫਾਇਨਾਂਸ ਦਾ ਕੰਮ ਕਰਦੀ ਸੀ। ਪਤੀ ਹਾਲ ਹੀ ਵਿੱਚ ਆਪਣੇ ਦੋ ਬੱਚਿਆਂ ਨਾਲ ਭਾਰਤ ਆਇਆ ਸੀ। ਮ੍ਰਿਤਕ ਔਰਤ ਦੀ ਪਛਾਣ ਜਗਨਪ੍ਰੀਤ ਕੌਰ ਵਾਸੀ ਪਿੰਡ ਢੰਡੀਆਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਢੰਡੀਆਂ ਦੀ ਰਹਿਣ ਵਾਲੀ ਜਗਨਪ੍ਰੀਤ ਕੌਰ ਪਿਛਲੇ 14 ਸਾਲਾਂ ਤੋਂ ਆਪਣੇ ਪਤੀ ਮਨਜੀਤ ਸਿੰਘ ਨਾਲ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਸ਼ਹਿਰ ‘ਚ ਰਹਿ ਰਹੀ ਸੀ। ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਪਿੰਡ ਢੰਡੀਆਂ ਆਇਆ ਹੋਇਆ ਸੀ। ਮਨੀਲਾ ਵਿੱਚ ਰਹਿ ਕੇ ਉਸ ਦੀ ਪਤਨੀ ਜਗਨਪ੍ਰੀਤ ਕੌਰ ਫਾਈਨਾਂਸ ਦਾ ਕਾਰੋਬਾਰ ਸੰਭਾਲ ਰਹੀ ਸੀ। ਉਸਦੇ ਪਤੀ ਨੇ ਦੱਸਿਆ ਬਾਈਕ ਸਵਾਰ ਨੇ ਉਸ ਦੇ ਦਫਤਰ ਵਿਚ ਆ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਲਦੀ ਹੀ ਉਹ ਬੱਚਿਆਂ ਨਾਲ ਫਿਲੀਪੀਨਜ਼ ਪਰਤ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...