November 12, 2026, 12:46 am
----------- Advertisement -----------
HomeNewsBreaking Newsਫਿਲਮ ਯਾਰੀਆਂ-2 ਦੀ ਟੀਮ 'ਤੇ ਹੋਈ FIR, ਮੋਨੇ ਅਦਾਕਾਰ ਨੂੰ ਕਿਰਪਾਨ ਪਹਿਨੇ...

ਫਿਲਮ ਯਾਰੀਆਂ-2 ਦੀ ਟੀਮ ‘ਤੇ ਹੋਈ FIR, ਮੋਨੇ ਅਦਾਕਾਰ ਨੂੰ ਕਿਰਪਾਨ ਪਹਿਨੇ ਹੋਏ ਦਿਖਾਇਆ ਸੀ

Published on

----------- Advertisement -----------
  • ਧਾਰਮਿਕ ਭਾਵਨਾਵਾਂ ਭੜਕਾਉਣ ਦੇ ਨੇ ਦੋਸ਼,
  • ਫਿਲਮ ਦੇ ਐਕਟਰ, ਡਾਇਰੈਕਟਰ ਅਤੇ ਪ੍ਰੋਡਿਊਸਰ ‘ਤੇ ਹੋਇਆ ਪਰਚਾ,
  • ਸਿੱਖ ਤਾਲਮੇਲ ਕਮੇਟੀ ਦੀ ਸ਼ਿਕਾਇਤ ‘ਤੇ ਹੋਇਆ ਪਰਚਾ

ਅੰਮ੍ਰਿਤਸਰ, 31 ਅਗਸਤ 2023 – ਸਿੱਖ ਸੰਗਤ ਵੱਲੋਂ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਫਿਲਮ ਯਾਰੀਆਂ ਦੀ ਟੀਮ ‘ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਪਰਚਾ ਦਰਜ ਹੋ ਗਿਆ ਹੈ। ਫਿਲਮ ਦੀ ਟੀਮ ‘ਤੇ 295A ਦੇ ਤਹਿਤ ਪਰਚ ਦਰਜ ਕੀਤਾ ਗਿਆ ਹੈ। ਜਿਸ ਤਹਿਤ ਫਿਲਮ ਦੇ ਐਕਟਰ ਮੀਜਾਨ ਜਾਫਰੀ, ਡਾਇਰੈਕਟਰ ਰਾਧਿਕਾ ਰਾਓ, ਵਿਨੇ ਸਪਰੂ ਪ੍ਰੋਡਿਊਸਰ ‘ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ। ਸਿੱਖ ਤਾਲਮੇਲ ਕਮੇਟੀ ਦੀ ਸ਼ਿਕਾਇਤ ‘ਤੇ ਇਹ ਪਰਚਾ ਦਰਜ ਕੀਤਾ ਗਿਆ ਹੈ।

ਕਮੇਟੀ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਇਨ੍ਹਾਂ ਦ੍ਰਿਸ਼ਾਂ ਵਿੱਚ ਫ਼ਿਲਮ ‘ਚ ਕੰਮ ਕਰ ਰਹੇ ਮੋਨੇ ਅਦਾਕਾਰ ਨੂੰ ਕਿਰਪਾਨ ਪਹਿਨੇ ਹੋਏ ਦਿਖਾਇਆ ਗਿਆ ਹੈ, ਉਹ ਸਿੱਖ ਮਰਿਆਦਾ ਦੇ ਅਨੁਸਾਰ ਨਹੀਂ ਹੈ। ਅਸਲ ‘ਚ 27 ਅਗਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫਿਲਮ ਦੇ ਇਕ ਗੀਤ ‘ਚ ਸਿਰੋਂ ਮੋਨੇ ਅਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫਿਲਮਾਂਕਣ ਦਰਸਾਇਆ ਗਿਆ ਹੈ। ਉਥੇ ਹੀ ਫਿਲਮ ਮੇਕਰਸ ਦਾ ਕਹਿਣਾ ਸੀ ਇਹ ਕਿਰਪਾਨ ਨਹੀਂ ਸਗੋਂ ਖੁੱਕਰੀ ਹੈ। ਪਰ ਜਦੋਂ ਕੇ ਗੀਤ ਦੀ ਵੀਡੀਓ ‘ਚ ਸਾਫ-ਸਾਫ ਦਿਸ ਰਿਹਾ ਹੈ ਕਿ ਇਹ ਖੁੱਕਰੀ ਨਹੀਂ ਸਗੋਂ ਕਿਰਪਾਨ ਸੀ।

ਇਸ ਗੀਤ ਦੇ ਰਿਲੀਜ਼ ਤੋਂ ਬਾਅਦ ਦੇਸ਼-ਦੁਨੀਆਂ ਅੰਦਰ ਵਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭੜਕੀਆਂ ਸਨ, ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਖਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...