June 26, 2026, 7:58 pm
----------- Advertisement -----------
HomeNewsLatest Newsਗੁਰਦਾਸਪੁਰ 'ਚ 3 ਖੇਡ ਮੈਦਾਨਾਂ ਦਾ ਉਦਘਾਟਨ, ਇਨ੍ਹਾਂ ਖਿਡਾਰੀਆਂ ਦੇ ਨਾਮ 'ਤੇ...

ਗੁਰਦਾਸਪੁਰ ‘ਚ 3 ਖੇਡ ਮੈਦਾਨਾਂ ਦਾ ਉਦਘਾਟਨ, ਇਨ੍ਹਾਂ ਖਿਡਾਰੀਆਂ ਦੇ ਨਾਮ ‘ਤੇ ਰੱਖੇ ਗਏ ਤਿੰਨੋਂ ਖੇਡ ਮੈਦਾਨਾਂ ਦਾ ਨਾਂਅ

Published on

----------- Advertisement -----------

ਕੌਮੀ ਖੇਡ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ 3 ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਗਏ। ਜਿਸ ਵਿੱਚ ਪਿੰਡ ਮਸਾਣੀ, ਚਹਿਲ ਕਲਾਂ ਅਤੇ ਕੰਡੀਲਾ ਸ਼ਾਮਲ ਹਨ। ਮੈਦਾਨਾਂ ਦਾ ਨਾਂ ਓਲੰਪੀਅਨ ਖਿਡਾਰੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ। ਸਾਰਿਆਂ ਦਾ ਵੀਰਵਾਰ ਨੂੰ ਉਦਘਾਟਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਉਲੰਪੀਅਨਾਂ ਦੀ ਸੂਚੀ ਤਿਆਰ ਕੀਤੀ ਸੀ। ਜਿਸ ਵਿੱਚ ਜ਼ਿਲ੍ਹੇ ਦੇ 13 ਓਲੰਪੀਅਨ ਅਥਲੀਟਾਂ ਦੇ ਨਾਂ ਸਾਹਮਣੇ ਆਏ ਸਨ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਉਲੰਪੀਅਨਾਂ ਦੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਖੇਡ ਸਟੇਡੀਅਮ ਵਿਕਸਤ ਕਰਕੇ ਉਨ੍ਹਾਂ ਦੇ ਨਾਂ ਉਲੰਪੀਅਨਾਂ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਸੀ।
ਇਨ੍ਹਾਂ ਵਿੱਚ ਹਾਕੀ ਖਿਡਾਰੀ ਓਲੰਪੀਅਨ ਪ੍ਰਭਜੋਤ ਸਿੰਘ ਦਾ ਪਿੰਡ ਮਸਾਣੀ, ਹਾਕੀ ਖਿਡਾਰੀ ਓਲੰਪੀਅਨ ਸਿਮਰਨਜੀਤ ਸਿੰਘ ਦਾ ਪਿੰਡ ਚਹਿਲ ਕਲਾਂ ਅਤੇ ਅਥਲੈਟਿਕਸ ਓਲੰਪੀਅਨ ਅਜੀਤ ਸਿੰਘ ਭੁੱਲਰ ਦੇ ਪਿੰਡ ਕੰਡੀਲਾ ਦਾ ਉਦਘਾਟਨ ਕੀਤਾ ਗਿਆ ਹੈ। ਇਹ 3 ਖੇਡ ਮੈਦਾਨਾਂ ਦਾ ਨਾਂਅ ਇਨ੍ਹਾਂ ਓਲੰਪੀਅਨਾਂ ਦੇ ਨਾਂ ‘ਤੇ ਰੱਖੇ ਗਏ ਹਨ। ਪਿੰਡ ਚਹਿਲ ਕਲਾਂ ਅਤੇ ਕੰਡੀਲਾ ਦੇ ਖੇਡ ਮੈਦਾਨ ਦਾ ਉਦਘਾਟਨ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤਾ ਜਦਕਿ ਪਿੰਡ ਮਸਾਣੀ ਦੇ ਖੇਡ ਮੈਦਾਨ ਦਾ ਉਦਘਾਟਨ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...