June 24, 2026, 8:50 am
----------- Advertisement -----------
HomeNewsLatest Newsਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਹ ਵੀ ਖੇਡਾਂ ’ਚ ਹਿੱਸਾ...

ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਹ ਵੀ ਖੇਡਾਂ ’ਚ ਹਿੱਸਾ ਲੈ ਸਕਦੇ ਹਨ –  ਮੀਤ ਹੇਅਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਦੱਸ ਦਈਏ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ। ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਕਰਕੇ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...