September 30, 2026, 7:46 am
----------- Advertisement -----------
HomeNewsBreaking NewsKaun Banega Crorepati 15: ਪੰਜਾਬ ਦਾ ਜਸਕਰਨ ਸਿੰਘ ਬਣਿਆ ਸੀਜ਼ਨ ਦਾ ਪਹਿਲਾ...

Kaun Banega Crorepati 15: ਪੰਜਾਬ ਦਾ ਜਸਕਰਨ ਸਿੰਘ ਬਣਿਆ ਸੀਜ਼ਨ ਦਾ ਪਹਿਲਾ ਕਰੋੜਪਤੀ

Published on

----------- Advertisement -----------

‘ਕੌਨ ਬਣੇਗਾ ਕਰੋੜਪਤੀ 15’ ਟੀਵੀ ਦਾ ਸਭ ਤੋਂ ਮਸ਼ਹੂਰ ਸ਼ੋਅ ਹੈ। ਜਿਸ ਨੂੰ ਇਸ ਵਾਰ ਵੀ ਅਮਿਤਾਭ ਬੱਚਨ ਹੋਸਟ ਕਰ ਰਹੇ ਹਨ। ਦੱਸ ਦਈਏ ਕਿ ਡੀਏਵੀ ਕਾਲਜ ਅੰਮ੍ਰਿਤਸਰ ਦੇ ਬੀਐਸਸੀ ਅਰਥ ਸ਼ਾਸਤਰ ਦੇ 5ਵੇਂ ਸਮੈਸਟਰ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਕੌਨ ਬਣੇਗਾ ਕਰੋੜਪਤੀ (KBC) ਵਿੱਚ ਬਿੱਗ ਬੀ ਯਾਨੀ ਅਮਿਤਾਭ ਬੱਚਨ ਦੇ ਸਾਹਮਣੇ ਹੌਟ ਸੀਟ ਉੱਤੇ ਬੈਠ ਕੇ 1 ਕਰੋੜ ਰੁਪਏ ਜਿੱਤਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਹ ਇੱਥੇ ਵੀ ਸੰਤੁਸ਼ਟ ਨਹੀਂ ਹਨ, ਸਗੋਂ 7 ਕਰੋੜ ਰੁਪਏ ਜਿੱਤਣ ਲਈ 4-5 ਸਤੰਬਰ ਨੂੰ ਮੁੜ ਹਾਟ ਸੀਟ ‘ਤੇ ਬੈਠਣ ਦੀ ਤਿਆਰੀ ਕਰ ਰਹੇ ਹਨ।

ਦੂਜੇ ਪਾਸੇ, ਉਸ ਦੇ ਪਿੰਡ, ਪਰਿਵਾਰ ਅਤੇ ਕਾਲਜ ਵਿਚ ਵੀ ਉਸਦੀ ਜਿੱਤ ਦੀ ਖੁਸ਼ੀ ਮਨਾਈ ਜਾ ਰਹੀ ਹੈ। ਜਸਕਰਨ ਸਿੰਘ ਭਾਵੇਂ ਸ਼ਹਿਰ ਦੇ ਨਾਮਵਰ ਡੀਏਵੀ ਕਾਲਜ ਦਾ ਵਿਦਿਆਰਥੀ ਹੈ, ਪਰ ਉਸ ਦਾ ਘਰ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਕਸਬੇ ਵਿੱਚ ਹੈ। ਉਸ ਦੇ ਪਿਤਾ ਜੀ ਚਰਨਜੀਤ ਸਿੰਘ ਸਥਾਨਕ ਕੇਟਰਿੰਗ ਦਾ ਕੰਮ ਕਰਦੇ ਹਨ ਅਤੇ ਮਾਤਾ ਕੁਲਵਿੰਦਰ ਕੌਰ ਘਰੇਲੂ ਔਰਤ ਹੈ। ਜਸਕਰਨ ਦੀ ਇੱਕ ਛੋਟੀ ਭੈਣ ਅਤੇ ਇੱਕ ਭਰਾ ਹੈ।
ਦੱਸ ਦਈਏ ਕਿ ਪਰਿਵਾਰ ਦਾ ਸਾਰਾ ਖਰਚਾ ਪਿਤਾ ਦੇ ਕੰਮ ਤੋਂ ਚੱਲਦਾ ਹੈ। ਜਸਕਰਨ ਨੇ ਦੱਸਿਆ ਕਿ ਉਹ ਸ਼ਤਰੰਜ ਅਤੇ ਕ੍ਰਿਕਟ ਵੀ ਖੇਡਦਾ ਰਿਹਾ ਹੈ। ਕ੍ਰਿਕੇਟ ਕਦੇ ਉਸਦੀ ਪਸੰਦੀਦਾ ਖੇਡ ਸੀ। ਪਰ ਸਾਲ 2018 ‘ਚ ਉਸ ਨੇ ਇਸ ਤੋਂ ਛੁੱਟੀ ਲੈ ਲਈ ਅਤੇ ਪੂਰੀ ਤਰ੍ਹਾਂ ਪੜ੍ਹਾਈ ‘ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ। ਜਸਕਰਨ ਦਾ ਕਹਿਣਾ ਹੈ ਕਿ ਉਹ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਿੰਡ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਕਰ ਹੀ ਵੱਡਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਉਹ ਇੱਥੋਂ ਦੀ ਸਿਹਤ, ਸਿੱਖਿਆ, ਬੇਰੁਜ਼ਗਾਰੀ ਅਤੇ ਗਰੀਬੀ ਬਾਰੇ ਚੰਗੀ ਤਰਾਂ ਜਾਣਦਾ ਹੈ। ਉਸ ਦਾ ਕਹਿਣਾ ਹੈ ਕਿ ਇਸ ਸਫ਼ਲਤਾ ਲਈ ਉਸ ਨੇ ਇੱਕ ਵਾਰ ਨਹੀਂ ਸਗੋਂ ਚਾਰ ਵਾਰ ਕੋਸ਼ਿਸ਼ ਕੀਤੀ ਅਤੇ ਹੁਣ ਉਹ ਸਫ਼ਲ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...