June 25, 2026, 1:11 pm
----------- Advertisement -----------
HomeNewsBreaking News15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 1 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...