ਭਾਰਤੀ ਮੂਲ ਦੇ ਥਰਮਨ ਸ਼ਨਮੁਗਰਤਨਮ ਨੂੰ ਸਿੰਗਾਪੁਰ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਸ਼ਨਮੁਗਰਤਨਮ ਨੇ 70 ਫੀਸਦੀ ਵੋਟਾਂ ਹਾਸਲ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਉਹ ਸਿੰਗਾਪੁਰ ਦੇ ਨੌਵੇਂ ਰਾਸ਼ਟਰਪਤੀ ਚੁਣੇ ਗਏ ਹਨ ਅਤੇ ਉਨ੍ਹਾਂ ਦਾ ਕਾਰਜਕਾਲ ਛੇ ਸਾਲਾਂ ਲਈ ਹੋਵੇਗਾ। ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ ਸ਼ਨਮੁਗਰਤਨਮ ਨੇ ਸਿੰਗਾਪੁਰ ਦੇ ਲੋਕਾਂ ਦਾ ਧੰਨਵਾਦ ਕੀਤਾ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਸ਼ਨਮੁਗਰਤਨਮ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।
ਜਿੱਤ ਦੇ ਐਲਾਨ ਤੋਂ ਬਾਅਦ ਸ਼ਨਮੁਗਰਤਨਮ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਸ਼ਨਮੁਗਰਤਨਨ ਨੇ ਲਿਖਿਆ, ‘ਮੇਰੇ ਪਿਆਰੇ ਸਿੰਗਾਪੁਰ ਵਾਸੀਓ, ਮੈਂ ਰਾਸ਼ਟਰਪਤੀ ਚੋਣ ਵਿੱਚ ਤੁਹਾਡੇ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦੀ ਹਾਂ। ਮੇਰੇ ਸਾਥੀ ਉਮੀਦਵਾਰਾਂ ਨੇ ਵੀ ਆਪਣੀ ਪੂਰੀ ਵਾਹ ਲਾਈ ਅਤੇ ਇਸ ਨੂੰ ਵਧੀਆ ਮੁਕਾਬਲਾ ਬਣਾਇਆ। ਇਸਦੇ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਾ ਹਾਂ।
----------- Advertisement -----------
ਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਥਰਮਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
Published on
----------- Advertisement -----------
----------- Advertisement -----------












