November 11, 2026, 2:46 pm
----------- Advertisement -----------
HomeNewsLatest Newsਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌ.ਤ

ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

Published on

----------- Advertisement -----------

ਫਤਿਹਗੜ੍ਹ ਸਾਹਿਬ ਦੇ ਪਿੰਡ ਖਰੋੜੀ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਜੋਂ ਹੋਈ ਹੈ। ਹਨੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਿਤਾ ਹਰਬਿੰਦਰ ਸਿੰਘ ਨੇ ਦੱਸਿਆ ਕਿ ਹਨਦੀਪ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਹਨਦੀਪ ਦੀ ਪਤਨੀ ਕੈਨੇਡਾ ਚਲੀ ਗਈ ਸੀ। ਅਜੇ 6 ਮਹੀਨੇ ਪਹਿਲਾਂ ਹੀ ਹਨਦੀਪ ਵਰਕ ਪਰਮਿਟ ‘ਤੇ ਪਤਨੀ ਨਾਲ ਕੈਨੇਡਾ ਗਿਆ ਸੀ। ਦੋਵੇਂ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਹੇ ਸਨ। ਰੋਜ਼ ਬੇਟੇ ਤੇ ਨੂੰਹ ਨਾਲ ਗੱਲਾਂ ਕਰਦੇ ਸਨ। ਇਸੇ ਦੌਰਾਨ ਅਚਾਨਕ ਕੈਨੇਡਾ ਤੋਂ ਫੋਨ ਆਇਆ ਕਿ ਹਨੀ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਰਕੇ ਉਸ ਦੀ ਮੌਤ ਹੋ ਗਈ। ਹਨਦੀਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। 8 ਸਤੰਬਰ ਤੱਕ ਮ੍ਰਿਤਕ ਦੇਹ ਪਿੰਡ ਖਰੋੜੀ ਆ ਸਕਦੀ ਹੈ। ਹਨਦੀਪ ਦਾ ਸਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...