June 11, 2026, 3:05 am
----------- Advertisement -----------
HomeNewsNational-Internationalਇਹਨਾਂ 8 ਸੋਸ਼ਲ ਮੀਡੀਆ ਅਕਾਊਂਟਸ ਤੋਂ ਰਹੋ ਦੂਰ, ਪੁਲਿਸ ਨੇ ਦਿੱਤੀ ਚੇਤਾਵਨੀ

ਇਹਨਾਂ 8 ਸੋਸ਼ਲ ਮੀਡੀਆ ਅਕਾਊਂਟਸ ਤੋਂ ਰਹੋ ਦੂਰ, ਪੁਲਿਸ ਨੇ ਦਿੱਤੀ ਚੇਤਾਵਨੀ

Published on

----------- Advertisement -----------

ਅੱਜਕੱਲ੍ਹ ਸੋਸ਼ਲ ਮੀਡੀਆ  ਨਾਲ ਜੁੜੇ ਕਈ ਗੁਨਾਹ ਸਾਹਮਣੇ ਆ ਰਹੇ ਹਨ, ਜਿਸਦੇ ਚਲਦੇ ਪਠਾਨਕੋਟ ਪੁਲਿਸ ਨੇ ਲੜਕੀਆਂ ਦੇ ਨਾਮ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਕਰਕੇ ਬਹੁਤ ਸੰਵੇਦਨਸ਼ੀਲ ਹੈ। ਦੇਸ਼ ਦੇ ਦੁਸ਼ਮਣ ਸੋਸ਼ਲ ਮੀਡੀਆ ਰਾਹੀਂ ਭਾਰਤੀ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਗੁੰਮਰਾਹ ਕਰ ਰਹੇ ਹਨ। 

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਲੜਕੀ ਨੂੰ ਫਰੈਂਡ ਰਿਕਵੈਸਟ ਮਿਲਦੀ ਹੈ ਤਾਂ ਸਾਵਧਾਨ ਰਹਿਣ ਦੀ ਲੋੜ ਹੈ। ਇਹ ਜ਼ਰੂਰੀ ਨਹੀਂ ਕਿ ਰਿਕਵੈਸਟ ਭੇਜਣ ਵਾਲਾ ਵਿਅਕਤੀ ਲੜਕੀ ਹੋਵੇ, ਉਹ ਦੇਸ਼ ਦੀ ਦੁਸ਼ਮਣ ਵੀ ਹੋ ਸਕਦੀ ਹੈ।

ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦਾ ਕਈ ਕਿਲੋਮੀਟਰ ਦਾ ਇਲਾਕਾ ਪਾਕਿਸਤਾਨ ਨਾਲ ਲੱਗਦਾ ਹੈ। ਸਾਨੂੰ ਅਜਿਹੀਆਂ ਕੁਝ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਫੇਸਬੁੱਕ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲੜਕੀਆਂ ਦੀਆਂ ਫੋਟੋਆਂ ਅਤੇ ਨਾਮ ਲਿਖ ਕੇ ਦੇਸ਼ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪਹਿਲਾਂ ਉਹ ਚੈਟਿੰਗ ਕਰਦੇ ਹਨ ਅਤੇ ਬਾਅਦ ਵਿੱਚ ਵੀਡੀਓ ਕਾਲ ਕਰਦੇ ਹਨ । ਬਾਅਦ ਵਿੱਚ ਸਕ੍ਰੀਨ ਰਿਕਾਰਡ ਕਰਕੇ ਬਲੈਕਮੇਲ ਕਰਦੇ ਹਨ।

ਅਸ਼ਲੀਲ ਵੀਡੀਓ ਕਾਲ ਕਰਕੇ ਠੱਗੀ ਮਾਰਨ ਵਾਲਾ ਗਿਰੋਹ ਸਰਗਰਮ ਹੈ।ਅਕਸਰ ਦੇਖਿਆ ਗਿਆ ਹੈ ਕਿ ਸੋਸ਼ਲ ਮੀਡੀਆ ਤੋਂ ਲੋਕਾਂ ਦੇ ਫੋਨ ਨੰਬਰ ਲੈ ਕੇ ਅਸ਼ਲੀਲ ਵੀਡੀਓ ਕਾਲਾਂ ਕੀਤੀਆਂ ਜਾ ਰਹੀਆਂ ਹਨ। ਕਾਲ ‘ਚ ਨਜ਼ਰ ਆਈ ਲੜਕੀ ਦੂਜੇ ਵਿਅਕਤੀ ਨੂੰ ਵੀ ਅਸ਼ਲੀਲ ਹਰਕਤਾਂ ਕਰਨ ਲਈ ਉਕਸਾਉਂਦੀ ਹੈ। ਉਨ੍ਹਾਂ ਦੇ ਚੁੰਗਲ ਵਿੱਚ ਆ ਕੇ ਮੁਲਜ਼ਮ ਪੈਸਿਆਂ ਦੀ ਮੰਗ ਕਰਦਾ ਹੈ। ਬੇਇੱਜ਼ਤੀ ਹੋਣ ਦੇ ਡਰ ਕਰਕੇ ਕੁਝ ਲੋਕ ਪੈਸੇ ਦੇ ਦਿੰਦੇ ਹਨ ਅਤੇ ਪੁਲਿਸ ਨੂੰ ਸ਼ਿਕਾਇਤ ਨਹੀਂ ਕਰਦੇ। ਇਸ ਕਰਕੇ ਅਜਿਹੀਆਂ ਵਾਰਦਾਤਾਂ ਦੇ ਵਧਣ ਨਾਲ ਦੋਸ਼ੀਆਂ ਦਾ ਮਨੋਬਲ ਵੀ ਵਧਦਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...