August 25, 2026, 5:38 am
----------- Advertisement -----------
HomeNewsLatest Newsਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 3 ਸਤੰਬਰ (ਬਲਜੀਤ ਮਰਵਾਹਾ) : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ‘ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...