November 16, 2026, 1:36 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ...

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Published on

----------- Advertisement -----------

ਚੰਡੀਗੜ੍ਹ, 3 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ । ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...