April 29, 2026, 10:51 pm
----------- Advertisement -----------
HomeNewsBreaking Newsਯੂਪੀ ਦੇ ਬਾਰਾਬੰਕੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌ.ਤ

ਯੂਪੀ ਦੇ ਬਾਰਾਬੰਕੀ ‘ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌ.ਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਬਹੁ-ਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ ਦੱਬਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ।
ਜਾਣਕਾਰੀ ਮੁਤਾਬਿਕ ਇਹ ਘਟਨਾ ਕਸਬਾ ਫਤਿਹਪੁਰ ਕੋਤਵਾਲੀ ਇਲਾਕੇ ਦੀ ਹੈ। ਇੱਥੇ ਹਾਸ਼ਿਮ ਦਾ ਤਿੰਨ ਮੰਜ਼ਿਲਾ ਮਕਾਨ ਰਾਤ ਨੂੰ ਅਚਾਨਕ ਢਹਿ ਗਿਆ। ਜਦੋਂ ਹਾਦਸਾ ਵਾਪਰਿਆ ਤਾਂ ਘਰ ਦੇ ਸਾਰੇ ਲੋਕ ਸੌਂ ਰਹੇ ਸਨ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਅਚਾਨਕ ਧਮਾਕੇ ਵਰਗੀ ਜ਼ੋਰਦਾਰ ਆਵਾਜ਼ ਸੁਣ ਕੇ ਸਭ ਜਾਗ ਗਏ। ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਹਾਸ਼ਿਮ ਦਾ ਸਾਰਾ ਘਰ ਢਹਿ ਗਿਆ ਸੀ।
ਐਸਪੀ ਬਾਰਾਬੰਕੀ ਦਿਨੇਸ਼ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰ ਕਰੀਬ 3 ਵਜੇ ਵਾਪਰਿਆ। ਘਟਨਾ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।ਐਸਡੀਆਰਐਫ ਦੀ ਟੀਮ ਲਖਨਊ ਪਹੁੰਚੀ ਅਤੇ 12 ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ, ਬਾਕੀ ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਲਖਨਊ ਦੇ ਟਰਾਮਾ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਜਾਣਕਾਰੀ ਮਿਲ ਰਹੀ ਹੈ ਕਿ ਤਿੰਨ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...