October 18, 2026, 10:23 pm
----------- Advertisement -----------
HomeNewsBreaking Newsਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ 'ਤੇ ਅਮਲ ਕਰੇਗੀ...

ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ‘ਤੇ ਅਮਲ ਕਰੇਗੀ ‘ਆਪ’ ਦੀ ਸਰਕਾਰ: ਭਗਵੰਤ ਮਾਨ

Published on

----------- Advertisement -----------
  • ਕਿਹਾ, ਕੋਰੋਨਾ ਮਹਾਂਮਾਰੀ ਨੇ ਸਾਹਮਣੇ ਲਿਆਂਦਾ ਕੌੜਾ ਸੱਚ, ਭ੍ਰਿਸ਼ਟ ਸੱਤਾਧਾਰੀਆਂ ਨੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਛੱਡਿਆ ਸੂਬਾ
  • ਕੋਰੋਨਾ ਮਹਾਂਮਾਰੀ ਦੌਰਾਨ ਕੌਮੀ ਦਰ ਤੋਂ ਵੀ ਹੇਠਾਂ ਆਈ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ: ਆਪ
  • ਮਾਨ ਦਾ ਦਾਅਵਾ: ਸਾਰੀ ਲੀਕੇਜ਼ ਅਤੇ ਲੁੱਟ ਬੰਦ ਕਰਕੇ ਦਿੱਲੀ ਵਾਂਗ ਪੰਜਾਬ ਨੂੰ ਸਰਪਲੱਸ ਬਜਟ ਵਾਲਾ ਸੂਬਾ ਬਣਾਵਾਂਗੇ

ਚੰਡੀਗੜ੍ਹ, 19 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਦੀ ਜ਼ਰਜ਼ਰ ਆਰਥਿਕ ਸਥਿਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿੰਮੇਵਾਰ ਹਨ, ਜਿਨ੍ਹਾਂ ਵਾਰੀਆਂ ਬੰਨ੍ਹ ਕੇ ਕਈ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕੀਤਾ ਅਤੇ ਪੰਜਾਬ ਦੇ ਖ਼ਜ਼ਾਨੇ, ਆਰਥਿਕ ਸਾਧਨਾਂ ਅਤੇ ਸਰਕਾਰੀ ਜ਼ਮੀਨਾਂ- ਜਾਇਦਾਦਾਂ ਨੂੰ ਲੁੱਟ ਕੇ ਆਪਣੇ ਘਰ ਭਰ ਲਏ ਹਨ। ਮਾਨ ਨੇ ਕਿਹਾ ਕਿ ਪੰਜਾਬ ‘ਤੇ ਰਾਜ ਕਰਨ ਵਾਲੀਆਂ ਦੇ ਰਾਜ ‘ਚ ਜਿੱਥੇ ਪੰਜਾਬ 3 ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਵਿੱਚ ਡੁੱਬਿਆ ਹੈ, ਉੱਥੇ ਹੀ ਨਸ਼ਿਆਂ ਨਾਲ ਲੱਖਾਂ ਨੌਜਵਾਨ ਮਾਰੇ ਗਏ, ਗ਼ਰੀਬੀ ਕਾਰਨ ਲੱਖਾਂ ਲੋਕਾਂ ਨੇ ਆਤਮ ਹੱਤਿਆਵਾਂ ਕੀਤੀਆਂ, ਕਿਸਾਨ ਮਜ਼ਦੂਰ ਕਰਜ਼ੇ ਦੇ ਬੋਝ ਥੱਲੇ ਮਰ ਗਏ ਅਤੇ ਪੰਜਾਬ ਦਾ ਪਾਣੀ, ਜ਼ਮੀਨ ਅਤੇ ਵਾਤਾਵਰਨ ਲੁੱਟੇ ਗਏ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ‘ਤੇ ਅਮਲ ਕਰੇਗੀ। ਪੰਜਾਬ ਦੇ ਖ਼ਜ਼ਾਨੇ ਦੀ ਸਾਰੀ ਲੀਕੇਜ਼ ਅਤੇ ਲੁੱਟ ਬੰਦ ਕਰਕੇ ਦਿੱਲੀ ਵਾਂਗ ਪੰਜਾਬ ਨੂੰ ਵਾਧੂ ਬਜਟ ਵਾਲਾ ਸੂਬਾ ਬਣਾਵਾਂਗੀ। ਜਿਸ ਤਰਾਂ ਦਿੱਲੀ ‘ਚ ‘ਆਪ’ ਦੀ ਸਰਕਾਰ ਨੇ ਖ਼ਜ਼ਾਨੇ ਵਿੱਚ ਵਾਧਾ ਕਰਕੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ, ਉਸੇ ਤਰਾਂ ਪੰਜਾਬ ਵਿੱਚ ਸਹੂਲਤਾਂ ਦਿੱਤੀਆਂ ਜਾਣਗੀਆਂ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਰ ਦਿਨ ਆਮਦਨ ਘੱਟ ਰਹੀ ਹੈ, ਕਰਜ਼ੇ ਦੀਆਂ ਕਿਸ਼ਤਾਂ ਵੱਧ ਰਹੀਆਂ ਕਿਉਂਕਿ ਸੱਤਾਧਾਰੀਆਂ ਨੇ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ, ਸਗੋਂ ਪੰਜਾਬ ਨੂੰ ਲੁੱਟਣ ‘ਤੇ ਹੀ ਲੱਕ ਬੰਨੀ ਰੱਖਿਆ, ਜਦੋਂ ਕਿ ਬਾਦਲ ਅਤੇ ਕੈਪਟਨ ਦੇ ਰਾਜ ਤੋਂ ਪਹਿਲਾਂ ਪੰਜਾਬ ਵਾਧੂ ਆਮਦਨ ਵਾਲਾ ਸੂਬਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਕੌੜਾ ਸੱਚ ਲੋਕਾਂ ਸਾਹਮਣੇ ਲਿਆ ਦਿੱਤਾ, ਕਿਉਂਕਿ ਕੋਰੋਨਾ ਕਾਲ ਦੌਰਾਨ ਪੰਜਾਬ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਸਤਾ ਤੇ ਚੰਗਾ ਇਲਾਜ ਨਹੀਂ ਮਿਲਿਆ। ਲੋਕਾਂ ਨੂੰ ਸਰਕਾਰ ਨੇ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਕੌਮੀ ਪੱਧਰ ਤੋਂ ਵੀ ਵੱਧ ਦਰ ਨਾਲ ਘਟੀ ਹੈ। ਸਾਲ 2020 ਦੇ ਕੋਰੋਨਾ ਕਾਲ ‘ਚ ਕੌਮੀ ਪੱਧਰ ‘ਤੇ ਪ੍ਰਤੀ ਵਿਅਕਤੀ ਆਮਦਨ 5.4 ਫ਼ੀਸਦੀ ਘੱਟ ਹੋਈ ਹੈ, ਪਰ ਪੰਜਾਬ ‘ਚ ਪ੍ਰਤੀ ਵਿਅਕਤੀ ਆਮਦਨ 8.4 ਫ਼ੀਸਦੀ ਦੀ ਦਰ ਨਾਲ ਘਟੀ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਭ੍ਰਿਸ਼ਟ ਸੱਤਾਧਾਰੀਆਂ ਨੇ ਪੰਜਾਬ ਨੂੰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਛੱਡਿਆ।

ਦੂਜੇ ਪਾਸੇ ਬਾਦਲਾਂ ਨੇ ਸੈਂਕੜੇ ਬੱਸਾਂ, ਸੱਤ ਤਾਰਾ ਹੋਟਲ, ਮੀਡੀਆ ਚੈਨਲ, ਹਜ਼ਾਰਾਂ ਏਕੜ ਜ਼ਮੀਨ ਅਤੇ ਜਾਇਦਾਦ ਬਣਾ ਲਈ। ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੇ ਦੋ ਵਾਰ ਮੁੱਖ ਮੰਤਰੀ ਬਣ ਕੇ ਬਾਦਲ ਪਰਿਵਾਰ ਬਰਾਬਰ ਸਿਸਵਾਂ ਫਾਰਮ ਹਾਊਸ ‘ਤੇ ਇੱਕ ਹੋਰ ਮਹੱਲ ਬਣਾ ਲਿਆ, ਅਰਬਾਂ ਦੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਅਤੇ ਵਿਦੇਸ਼ਾਂ ਵਿੱਚ ਗੁਪਤ ਖਾਤੇ ਖੁਲ੍ਹਵਾਏ। ਇਹੋ ਹਾਲ ਬਾਕੀ ਆਗੂਆਂ ਦਾ ਹੈ।

ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਆਰਥਿਕ ਸਥਿਤੀ ਸੁਧਾਰਨ ਲਈ ਸਾਫ਼ ਨੀਅਤ ਅਤੇ ਚੰਗੀ ਨੀਤੀ ਵਾਲੀ ਸਰਕਾਰ ਦੀ ਲੋੜ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਚੰਗੀ ਨੀਅਤ ਤੇ ਨੀਤੀ ਵਾਲਾ ਇੱਕ ਰੋਡਮੈਪ ਤਿਆਰ ਕੀਤਾ। ਪੰਜਾਬ ਦੀ ਖੇਤੀਬਾੜੀ, ਉਦਯੋਗ ਅਤੇ ਇਨਫਰਮੇਸ਼ਨ ਖੇਤਰ (ਆਈ.ਟੀ ਸੈਕਟਰ) ਦਾ ਵਿਕਾਸ ਕਰਨ ਦੇ ਨਾਲ ਨਾਲ ਸੂਬੇ ਦੇ ਕੁਦਰਤੀ ਸਾਧਨਾਂ ਦੀ ਸੰਭਾਲ ਵੀ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਸਰਕਾਰੀ ਖ਼ਜ਼ਾਨੇ ਨੂੰ ਭਰਨ ਅਤੇ ਸਹੀ ਵਰਤੋਂ ਕਰਨ ਦਾ ਨਮੂਨਾ ਲੋਕਾਂ ਅੱਗੇ ਪੇਸ਼ ਕੀਤਾ ਹੈ, ਜਿੱਥੇ ਭਿਸ਼੍ਰਟਾਚਾਰ ਨੂੰ ਨੱਥ ਪਾ ਕੇ ਆਮ ਲੋਕਾਂ ਲਈ ਸਸਤੀ ਬਿਜਲੀ, ਚੰਗੀ ਸਕੂਲ ਸਿੱਖਿਆ, ਇਲਾਜ ਅਤੇ ਹੋਰ ਜਨ ਸੁਵਿਧਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਦੀ ਤਰਜ਼ ‘ਤੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਦੋਵੋ, ਤਾਂ ਜੋ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਲਾਹੀ ਜਾਵੇ, ਲੋਕਾਂ ਨੂੰ ਜਿਊਣ ਦੀਆਂ ਸਹੂਲਤਾਂ ਦਿੱਤੀਆਂ ਅਤੇ ਪੰਜਾਬ ਨੂੰ ਮੁੱਖ ਖ਼ੁਸ਼ਹਾਲ ਪੰਜਾਬ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...