September 28, 2026, 11:12 pm
----------- Advertisement -----------
HomeNewsEducationਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ...

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

Published on

----------- Advertisement -----------

ਚੰਡੀਗੜ, 4 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’

ਇਸੇ ਤਰਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ।

ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...