June 1, 2026, 9:47 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ...

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ: ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 19 ਜਨਵਰੀ- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 46.66 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...