June 19, 2026, 3:42 pm
----------- Advertisement -----------
HomeNewsLatest Newsਬੀਕੇਯੂ ਡਕੌਂਦਾ ਵੱਲੋਂ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਪੰਜਾਬ...

ਬੀਕੇਯੂ ਡਕੌਂਦਾ ਵੱਲੋਂ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਜੁਝਾਰ-ਰੈਲੀ ਦੀਆਂ ਤਿਆਰੀਆਂ ਮੁਕੰਮਲ

Published on

----------- Advertisement -----------

ਚੰਡੀਗੜ੍ਹ, 19 ਜਨਵਰੀ, 2022 : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਕੇਂਦਰ ਅਤੇ ਸੂਬੇ ਨਾਲ ਸਬੰਧਿਤ ਕਿਸਾਨੀ ਮੰਗਾਂ ਨੂੰ ਲੈ ਕੇ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ “ਜੂਝਾਰ ਰੈਲੀ” ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬਧੀ ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਰੈਲੀ ਦੌਰਾਨ ਪੰਜਾਬ ਦੇ 16 ਤੋਂ ਵੱਧ ਜਿਲ੍ਹਿਆਂ ਦੇ ਕਿਸਾਨ ਹਜ਼ਾਰਾਂ ਦੀ ਗਿਣਤੀ ‘ਚ ਕਾਫ਼ਲੇ ਪਹੁੰਚਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਵੀਰਾਂ ਅਤੇ ਭੈਣਾਂ ‘ਚ ਰੈਲੀ ਲਈ ਪੂਰਾ ਜੋਰਦਾਰ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਰੈਲੀ ਦੀ ਤਿਆਰੀ ਲਈ ਮੀਟਿੰਗਾਂ ਅਤੇ ਘਰੋਂ-ਘਰੀਂਂ ਸੰਪਰਕ ਕਰਨ ਦੀ ਮੁਹਿੰਮ ਪੂਰੀ ਕਾਮਯਾਬੀ ਨਾਲ ਚੱਲ ਚੁੱਕੀ ਹੈ। ਉਨਾਂ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਤੋਂ ਬਾਅਦ ਕਿਸਾਨਾਂ ਵਿਚ ਅਗਲੇਰੀ ਲੜਾਈ ਲਈ ਜੋਸ਼ ਉਬਾਲੇ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿਤੇ ਸੱਦੇ ਨੂੰ ਲਾਗੂ ਕਰਦਿਆਂ ਮੋਦੀ ਹਕੂਮਤ ਦੀ ਵਾਅਦਾ ਖਿਲਾਫੀ ਦਾ ਇਸ ਮਹਾਨ ਰੈਲੀ ‘ਚ ਪਾਜ ਉਘੇੜਾਈ ਕਰਦਿਆਂ,‌ ਵਿਸਵਾਸ਼ਘਾਤ ਦੇ ਬਖੀਏ ਉਧੇੜੇ ਜਾਣਗੇ। ਐੱਮਐੱਸਪੀ ਹਾਸਲ ਕਰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਉਣ, ਦੇਸ਼ ਭਰ ਚ ਕਿਸਾਨਾਂ ਤੇ ਦਰਜ ਪਰਚੇ ਪੂਰੀ ਤਰਾਂ ਰੱਦ ਕਰਵਾਉਣ, ਸ਼ਹੀਦ ਕਿਸਾਨ ਪਰਿਵਾਰਾਂ ਲਈ ਮੁਆਵਜਾ ਅਤੇ ਯੋਗਤਾ ਮੁਤਾਬਕ ਪੱਕੀ ਨੌਕਰੀ ਹਾਸਲ ਕਰਨ, ਬਿਜਲੀ ਐਕਟ 2020 ਰੱਦ ਕਰਾਉਣ, ਪ੍ਰਦੂਸ਼ਣ ਐਕਟ ‘ਚੋਂ ਕਿਸਾਨ ਮਦ ਖਤਮ ਕਰਾਉਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ, ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਹਾਸਲ ਕਰਨ, ਜਨਤਕ ਵੰਡ ਪ੍ਰਣਾਲੀ ਪ੍ਰਬੰਧ ਨੂੰ ਮਜਬੂਤ ਕਰਨ ਆਦਿ ਮੰਗਾਂ ਨੂੰ ਕਿਸਾਨੀ ਸੰਘਰਸ਼ ਦਾ ਕੇੰਦਰ-ਬਿੰਦੂ ਬਣਾਇਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਇਸ ਲੜਾਈ ਨੇ ਕਿਰਤੀਆਂ ਨੂੰ ਉਨਾਂ ਦੇ ਅਸਲ ਦੁਸ਼ਮਣ ਦੀ ਪਛਾਣ ਕਰਵਾ ਦਿੱਤੀ ਹੈ। ਸਾਮਰਾਜੀ ਕਾਰਪੋਰੇਟ ਜਗਤ ਦੀ ਅੰਨੀ ਲੁੱਟ ਖਿਲਾਫ ਹੁਣ ਕਿਸਾਨ ਇਕ ਵੇਰ ਫਿਰ ਦੇਸ਼ ਦੀਆਂ ਸੜਕਾਂ ਤੇ ਆਰ-ਪਾਰ ਦੀ ਲੜਾਈ ਲੜਨ ਦੇ ਮੂਡ ‘ਚ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਹ ਸਮਝ ਆ ਚੁੱਕੀ ਹੈ ਕਿ ਭਾਵੇਂ ਦੇਸ਼ ਤੇ ਰਾਜ ਮੋਦੀ ਕਰੇ ਤੇ ਭਾਵੇਂ ਸੋਨੀਆ ਕਰੇ ਦੇਸ਼ ਦੇ ਅਰਥਚਾਰੇ ਨੂੰ ਚਲਾਉਣ ਵਾਲੀਆਂ ਆਰਥਿਕ ਤੇ ਸਨਅਤੀ ਨੀਤੀਆਂ ਦੀ ਚਾਬੀ ਸੰਸਾਰ ਬੈਂਕ, ਕੌਮਾਂਤਰੀ ਮੁਦਰਾ ਫੰਡ, ਸੰਸਾਰ ਵਪਾਰ ਸੰਸਥਾ ਦੇ ਹੱਥ ਚ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਵੀ ਅੱਗੇ ਕਹਿਣਾ ਹੋਵੇ ਤਾਂ ਸੰਸਾਰ ਦੀਆਂ ਸੱਤ ਮਹਾਂਸ਼ਕਤੀਆਂ ਦਾ ਪੂਰੇ ਸੰਸਾਰ ਤੇ ਪੂਰਾ ਕੰਟਰੋਲ ਹੈ। ਨਿੱਜੀਕਰਨ, ਉਦਾਰੀਕਰਨ ਤੇ ਖੁੱਲੀ ਮੰਡੀ ਦੀਆਂ ਸਾਮਰਾਜੀ ਨੀਤੀਆਂ ਤਹਿਤ ਪਹਿਲਾਂ ਕਾਂਗਰਸ ਹਾਕਮਾਂ ਨੇ ਤੇ ਹੁਣ ਭਾਜਪਾਈ ਹਾਕਮਾਂ ਨੇ ਦੇਸ਼ ਦੇ ਸਮੁੱਚੇ ਪਬਲਿਕ ਸੈਕਟਰ ਨੂੰ ਸੇਲ ਤੇ ਲਾਕੇ ਨੀਲਾਮ ਕਰ ਦਿੱਤਾ ਹੈ। ਇਸੇ ਦਾ ਅਗਲੀ ਲੜੀ ਹੈ ਕਿ ਖੇਤੀ ਸੈਕਟਰ ਤੇ ਕਬਜਾ ਕਰਨ ਲਈ ਦੇਸੀ ਵਿਦੇਸ਼ੀ ਸਰਮਾਏਦਾਰ ਲੁਟੇਰੇ ਇਹ ਕਾਲੇ ਕਨੂੰਨ ਲਿਆਏ ਸਨ ਜਿਨ੍ਹਾਂ ਨੂੰ ਦੇਸ਼ ਦੇ ਕਿਸਾਨਾਂ ਨੇ ਲੰਮਾਂ, ਇਤਿਹਾਸਕ, ਜਾਨਦਾਰ ਅਤੇ ਸਿਰੜੀ ਘੋਲ ਲੜ ਕੇ ਪਿਛੇ ਮੋੜਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 21 ਜਨਵਰੀ ਦੀ ਬਰਨਾਲਾ ਰੈਲੀ ਇਨਾਂ ਸਾਮਰਾਜੀ ਨੀਤੀਆਂ ਖਿਲਾਫ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕਰਨ ਲਈ ਕੀਤੀ ਜਾ ਰਹੀ ਹੈ। ਬਰਨਾਲਾ ਰੈਲੀ ਉਜੜ ਰਹੀ ਤੇ ਕਰਜੇ ਦੀ ਝੰਬੀ ਕਿਸਾਨੀ ਨੂੰ ਬਚਾਉਣ ਲਈ ਨਵੀਂ ਖੇਤੀ ਨੀਤੀ ਦਾ ਕਿਸਾਨ ਪੱਖੀ ਮਾਡਲ ਐਲਾਨਣ ਅਤੇ ਕਿਸਾਨੀ ਨੂੰ ਬਚਾਉਣ ਲਈ ਹਰ ਤਰਾਂ ਦੇ ਕਰਜਿਆਂ ਤੇ ਲੀਕ ਮਾਰਨ ਦੀ ਮੰਗ ਨੂੰ ਜੋਰਦਾਰ ਢੰਗ ਨਾਲ ਉਠਾਉਣ ਦਾ ਜਰੀਆ ਬਣੇਗੀ।

ਉਨਾਂ ਕਿਹਾ ਕਿ ਇਸ ਰੈਲੀ ਰਾਹੀਂ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ, ਵਿਧਾਨ ਸਭਾ ਚੋਣਾਂ ਚ ਖੜੀਆਂ ਸਾਰੀਆਂ ਹੀ ਧਿਰਾਂ ਦੀ ਮੌਕਾਪ੍ਰਸਤੀ ਦਾ ਪਰਦਾਫਾਸ਼ ਕਰਨ ਅਤੇ ਪੰਜਾਬੀਆਂ ਨੂੰ ਸਿਰਫ਼ ਤੇ ਸਿਰਫ਼ ਕਿਸਾਨ ਅੰਦੋਲਨ ਤੇ ਹੀ ਟੇਕ ਰੱਖਣ ਦਾ ਸੱਦਾ ਦੇਵੇਗੀ। ਬਰਨਾਲਾ ਰੈਲੀ ਪੰਜਾਬੀਆਂ ਨੂੰ ਇਸ ਸੰਘਰਸ਼ ਦੋਰਾਨ ਉਸਰੀ ਜਮਾਤੀ ਏਕਤਾ, ਆਪਸੀ ਮੁਹੱਬਤ, ਕਮਾਏ ਸਿਰੜ ਤੇ ਸੰਜਮ ਨੂੰ ਹੋਰ ਉਚੇਰੀਆਂ ਬੁਲੰਦੀਆਂ ਤੇ ਪੁਚਾਉਣ ਦਾ ਹੋਕਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਚ ਪੇੰਡੂ ਮਜਦੂਰਾਂ ਨੂੰ ਹਰ ਪਿੰਡ ‘ਚ ਜਥੇਬੰਦ ਕਰਨ ‘ਚ ਕਿਸਾਨ ਯੂਨੀਅਨ ਦੀ ਭੂਮਿਕਾ ਨੂੰ ਪਛਾਨਣ ਤੇ ਜਿੰਮੇਵਾਰੀ ਓਟਣ ਦਾ ਐਲਾਨ ਕੀਤਾ ਜਾਵੇਗਾ। ਸਮਾਜ ਦੇ ਸਾਰੇ ਹੀ ਦੱਬੇ ਕੁਚਲੇ, ਜਾਤੀ ਦਾਬੇ ਅਤੇ ਆਰਥਿਕ ਮੰਦਹਾਲੀ ਦੇ ਸ਼ਿਕਾਰ ਤਬਕਿਆਂ, ਛੋਟੇ ਕਾਰੋਬਾਰੀਆਂ ਨਾਲ ਜਮਾਤੀ ਸਾਂਝ ਮਜਬੂਤ ਕਰਨ ਦੀ ਵਿਉਂਤਬੰਦੀ ਤੇ ਇਸ ਰੈਲੀ ‘ਚ ਵਿਚਾਰ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...