ਅੱਜ ਮੋਗਾ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਹ ਅਧਿਆਪਕਾਂ ਲਈ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕਾਂ ਨੂੰ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਮੈਂ ਦੇਸ਼ ਅਤੇ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਧਿਆਪਕਾਂ ਦੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕਰਦੇ ਹਨ। ਇੱਥੇ ਉਨ੍ਹਾਂ ਨੇ ਪੁਰਾਣੀਆਂ ਸਰਕਾਰਾਂ ‘ਤੇ ਵੀ ਸਵਾਲ ਚੁੱਕੇ।ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
----------- Advertisement -----------
ਅਧਿਆਪਕ ਦਿਵਸ ‘ਤੇ ਅੱਜ ਮੋਗਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ
Published on
----------- Advertisement -----------
----------- Advertisement -----------












