August 28, 2026, 6:54 am
----------- Advertisement -----------
HomeNewsLatest Newsਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ...

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ

Published on

----------- Advertisement -----------

ਚੰਡੀਗੜ੍ਹ/ਪਠਾਨਕੋਟ, 5 ਸਤੰਬਰ  (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ।

ਜ਼ਿਕਰਯੋਗ ਹੈ ਕਿ ਵੀ.ਐਲ.ਡੀ.ਸੀ., ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨਾਂ’ ਵਜੋਂ ਕੰਮ ਕਰਦੇ ਹਨ ਅਤੇ ਡਰੱਗ ਨੈਟਵਰਕ ਨੂੰ ਠੱਲ੍ਹ ਪਾਉਣ ਸਬੰਧੀ ਅਸਲ ਜਾਣਕਾਰੀ ਪ੍ਰਾਪਤ ਕਰਨ ਵਿੱਚ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨਰਿੰਦਰ ਭਾਰਗਵ, ਡੀਆਈਜੀ ਬੀਐਸਐਫ ਗੁਰਦਾਸਪੁਰ , ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਅਤੇ ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ।

ਇਸ ਇਤਿਹਾਸਕ ਪਲ ਵਿੱਚ, ਪਠਾਨਕੋਟ ਦੇ 44 ਵੀਐਲਡੀਸੀਜ਼ ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਵਿਰੁੱਧ ਦ੍ਰਿੜ ਸਟੈਂਡ ਲਿਆ ਹੈ ਅਤੇ ਆਪਣੇ ਪਿੰਡਾਂ ਨੂੰ “ਨਸ਼ਾ ਮੁਕਤ ਜ਼ੋਨ”ਘੋਸ਼ਿਤ ਕੀਤਾ ਹੈ। ਵੀਐਲਡੀਸੀਜ਼ ਦੇ ਨੁਮਾਇੰਦਿਆਂ ਨੇ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ ਲਿਆ ।

ਸਸ਼ਕਤੀਕਰਨ ਅਤੇ ਮਾਨਤਾ ਦੇ ਪ੍ਰਤੀਕ ਵਜੋਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਐਲਡੀਸੀਜ਼ ਨੂੰ ਨਵੇਂ ਸ਼ਨਾਖਤੀ ਕਾਰਡ ਅਤੇ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਸਹਿਯੋਗ ਦਿੱਤਾ ਜਾ ਸਕੇ। ਉਹਨਾਂ ਨੇ ਹੜ੍ਹ ਸੰਕਟ ਦੌਰਾਨ ਵੀਐਲਡੀਸੀਜ਼ ਵਲੋਂ ਦਿਖਾਏ ਗਏ ਅਸਾਧਾਰਣ ਸਮਰਪਣ ਅਤੇ ਦਿਲੇਰੀ ਦੀ ਵੀ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਦੋ ਵੀਐਲਡੀਸੀਜ਼ ਨੂੰ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ।

ਮੀਟਿੰਗ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਰੀਅਲ-ਟਾਈਮ ਇਕੱਤਰਤਾ ਅਤੇ Çਂੲਨਫਰਮੇਸ਼ਨ ਸ਼ੇਅਰਿੰਗ ਰਾਹੀਂ ਪੁਰਾਣੀ ਮਨੁੱਖੀ ਖੁਫੀਆ ਜਾਣਕਾਰੀ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਚੁਣੌਤੀਆਂ ਨੂੰ ਹੱਲ ਕਰਨ ਲਈ ਸਮੂਹਿਕ ਯਤਨ ਬਹੁਤ ਮਹੱਤਵਪੂਰਨ ਹਨ।

ਉਨ੍ਹਾਂ ਨੇ ਪੁਲਿਸ ਨਾਲ ਨਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਵਿਚਕਾਰ ਸਮੇਂ ਸਿਰ ਮਹੱਤਵਪੂਰਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਲਈ ਵਿਲੇਜ ਪੁਲਿਸ ਅਫਸਰਾਂ (ਵੀਪੀਓਜ਼) ਨੂੰ ਨਵੀਆਂ ਬੀਟ ਬੁੱਕਸ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ ।

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਹਥਿਆਰਾਂ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਲਈ 1 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕਰਕੇ ਪਹਿਲਾਂ ਹੀ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। ਇਸ ਸਰਗਰਮ ਉਪਾਅ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੰਜਾਬ ਸਰਹੱਦ ’ਤੇ ਸੁਰੱਖਿਆ ਵਧਾਉਣਾ ਹੈ।

ਦੱਸਣਾ ਬਣਦਾ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੋ ਨਵੇਂ ਬਣੇ ਪੁਲਿਸ ਸਟੇਸ਼ਨਾਂ- ਸਦਰ ਅਤੇ ਤਾਰਾਗੜ੍ਹ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਆਮ ਲੋਕਾਂ ਨੂੰ ਨਿਰਵਿਘਨ ਅਤੇ ਕੁਸ਼ਲ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਕਾਨੂੰਨ ਲਾਗੂ ਕਰਨ ਦੇ ਯਤਨਾਂ ਅਤੇ ਭਾਈਚਾਰਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਲਬਧ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...