September 12, 2026, 4:27 am
----------- Advertisement -----------
HomeNewsLatest Newsਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ...

ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 5 ਸਤੰਬਰ  (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਿੱਤੀ ਵਰ੍ਹੇ 2022-23 ਦੌਰਾਨ ਲਿਆਂਦੀਆਂ ਕ੍ਰਾਂਤੀਕਾਰੀ ਤਬਦੀਲੀਆਂ ਸਦਕਾ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਮਾਲੀਏ ਵਿੱਚ ਦਰਜ਼ ਕੀਤੇ ਗਏ ਵਾਧੇ ਦੇ ਰਿਕਾਰਡ ਨੂੰ ਤੋੜਦਿਆਂ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ 28.2 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਜੀ.ਐਸ.ਟੀ ਤੋਂ ਇਕੱਤਰ ਕੀਤੇ ਗਏ ਕੁੱਲ 6648.89 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਵਿੱਚ ਅਗਸਤ ਮਹੀਨੇ ਦੇ ਅੰਤ ਤੱਕ ਕੁੱਲ 8524.17 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਿਰਫ ਜੀ.ਐਸ.ਟੀ ਤੋੰ ਹੀ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ 1875.28 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਤਰ ਕੀਤਾ ਗਿਆ।

ਕਰ ਵਿਭਾਗ ਵੱਲੋਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਗਏ ਮਾਲੀਏ ਦੇ ਵੇਰਵੇ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਵਿੱਤੀ ਵਰ੍ਹੇ 2023-24 ਦੌਰਾਨ ਜੀ.ਐਸ.ਟੀ, ਆਬਕਾਰੀ, ਵੈਟ, ਸੀ.ਐਸ.ਟੀ. ਅਤੇ ਪੀ.ਐਸ.ਡੀ.ਟੀ ਤੋਂ ਇਕੱਤਰ ਕੁੱਲ ਮਾਲੀਏ ਵਿੱਚ 17.49 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਉਪਰੋਕਤ ਵਸੀਲਿਆਂ ਤੋਂ ਕੁੱਲ 13116.36 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 2293.67 ਕਰੋੜ ਰੁਪਏ ਦਾ ਵਾਧਾ ਦਰਜ਼ ਕਰਦਿਆਂ ਕੁੱਲ 15410.03 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਲਾਗੂ ਕਰਨ ਉਪਰੰਤ ਵਿੱਤੀ ਵਰ੍ਹੇ 2022-23 ਦੌਰਾਨ 2021-22 ਦੇ ਮੁਕਾਬਲੇ ਆਬਕਾਰੀ ਮਾਲੀਏ ਵਿੱਚ 41 ਫੀਸਦੀ ਤੋਂ ਵੱਧ ਦਾ ਵਾਧਾ ਦਰਜ਼ ਕਰਨ ਦੇ ਬਾਵਜੂਦ ਪ੍ਰਾਪਤੀਆਂ ਦਾ ਇਹ ਗ੍ਰਾਫ ਅਜੇ ਵੀ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ ਵੀ ਆਬਕਾਰੀ ਤੋਂ ਪ੍ਰਾਪਤ ਮਾਲੀਏ ਨੇ ਵਿੱਤੀ ਵਰ੍ਹੇ 2022-23 ਦੇ ਇਸੇ ਅਰਸੇ ਦੇ ਮੁਕਾਬਲੇ 7.69 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਵਿੱਚ ਆਬਕਾਰੀ ਤੋਂ ਕੁੱਲ 3528.92 ਕਰੋੜ ਰੁਪਏ ਦਾ ਮਾਲੀਏ ਇਕੱਤਰ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 271.31 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 3800.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ ਮਾਲੀਏ ਵਿੱਚ ਇਹ ਵਾਧਾ ਸਰਕਾਰ ਵੱਲੋਂ ਸਾਫ ਨੀਅਤ ਨਾਲ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਸੂਬੇ ਦੇ ਲੋਕਾਂ ਤੋਂ ਪ੍ਰਾਪਤ ਸਹਿਯੋਗ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਲੀ ਸਥਿਤੀ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਹੀ ਕਰ ਵਿਭਾਗ ਵੱਲੋਂ ‘ਮੇਰਾ ਬਿਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਕਿਊਆਰ ਲੇਬਲ ਸਿਟੀਜ਼ਨ’ ਵਰਗੀਆਂ ਮੁਬਾਈਲ ਐਪ ਸ਼ੁਰੂ ਕੀਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...