September 12, 2026, 8:43 am
----------- Advertisement -----------
HomeNewsLatest Newsਚਾਕੂ ਦਿਖਾ ਕੇ ਲੜਕੀ ਨੂੰ ਕੀਤਾ ਅਗਵਾ, ਹੋਏ 3 ਘੰਟਿਆਂ 'ਚ ਮੁਲਜਮ...

ਚਾਕੂ ਦਿਖਾ ਕੇ ਲੜਕੀ ਨੂੰ ਕੀਤਾ ਅਗਵਾ, ਹੋਏ 3 ਘੰਟਿਆਂ ‘ਚ ਮੁਲਜਮ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

 ਅੰਮ੍ਰਿਤਸਰ ਦੇ ਵੇਰਕਾ ਚੌਕ ਤੋਂ ਅੱਜ ਇਕ ਲੜਕੀ ਨੂੰ ਅਗਵਾ ਕਰ ਲਿਆ ਗਿਆ। ਕਾਰ ਵਿੱਚ ਆਏ 3 ਨੌਜਵਾਨਾਂ ਨੇ ਪਹਿਲਾਂ ਲੜਕੀ ਦਾ ਪਰਸ ਅਤੇ ਮੋਬਾਈਲ ਖੋਹ ਲਿਆ। ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ, ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ। ਪੁਲਸ ਨੇ ਕਾਰਵਾਈ ਕਰਦੇ ਹੋਏ 3 ਘੰਟਿਆਂ ‘ਚ ਕਾਰ ਸਣੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਲੜਕੀ ਨੂੰ ਉਨ੍ਹਾਂ ਕੋਲੋਂ ਛੁਡਵਾਇਆ। ਪਿੰਡ ਚਾਚੋਵਾਲੀ ਵਾਸੀ ਅਮਰੀਕ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 22 ਸਾਲਾ ਲੜਕੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲਾ ਵਿੱਚ ਬੀਐਸਸੀ ਨਰਸਿੰਗ ਦੀ ਪੜ੍ਹਾਈ ਕਰ ਰਹੀ ਹੈ।    

ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ-ਇੰਸਪੈਕਟਰ ਜਸਬੀਰ ਸਿੰਘ, ਮੁੱਖ ਅਫਸਰ ਥਾਣਾ ਵੇਰਕਾ ਦੀ ਨਿਗਰਾਨੀ ਹੇਠ ਐਸ.ਆਈ ਕੁਲਦੀਪ ਸਿੰਘ ਸਮੇਤ ਟੀਮਾਂ ਜਾਂਚ ਲਈ ਭੇਜੀਆਂ ਗਈਆਂ। ਬਟਾਲਾ ਰੋਡ ‘ਤੇ ਇਕ ਸ਼ੱਕੀ ਕਾਰ ਦੇਖੀ ਗਈ ਸੀ । ਜਿਸ ਤੋਂ ਬਾਅਦ ਬਟਾਲਾ ਰੋਡ ‘ਤੇ ਪਿੰਡ ਅਬਦਾਲ ਕੋਲ ਕਾਰ ਨੂੰ ਰੋਕ ਕੇ ਜਾਂਚ ਕੀਤੀ ਗਈ। ਜਿਸ ਵਿੱਚ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੜਕੀ ਨੂੰ ਛੁਡਵਾਇਆ ਅਤੇ ਉਸ ਕੋਲੋਂ ਖੋਹਿਆ ਮੋਬਾਈਲ ਫੋਨ, ਇੱਕ ਪਰਸ ਅਤੇ ਵਾਰਦਾਤ ਦੌਰਾਨ ਵਰਤਿਆ ਹਥਿਆਰ, ਇੱਕ ਛੁਰਾ, ਇੱਕ ਬੇਸਬਾਲ ਬੈਟ ਅਤੇ ਕਾਰ ਨੰਬਰ ਪੀ.ਬੀ.-02-ਏ.ਐਮ.-7755 ਬਰਾਮਦ ਕਰ ਲਿਆ।  

 ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮ ਤੋਂ ਲੜਕੀ ਨੂੰ ਅਗਵਾ ਕਰਨ ਦੇ ਕਾਰਨਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...