November 12, 2026, 12:32 am
----------- Advertisement -----------
HomeNewsEntertainmentਮਾਤਾ ਚਿੰਤਪੁਰਨੀ ਦੇ ਦਰਬਾਰ ਪਹੁੰਚੇ ਗਾਇਕ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ...

ਮਾਤਾ ਚਿੰਤਪੁਰਨੀ ਦੇ ਦਰਬਾਰ ਪਹੁੰਚੇ ਗਾਇਕ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ ਮੁਆਫੀ

Published on

----------- Advertisement -----------

ਪੰਜਾਬੀ ਗਾਇਕ ਮਾਸਟਰ ਸਲੀਮ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਮਾਤਾ ਚਿੰਤਪੁਰਨੀ ਦੇ ਪੁਜਾਰੀਆਂ ਸਬੰਧੀ ਬਾਬਾ ਮੁਰਾਦ ਸ਼ਾਹ ਦੇ ਸਾਲਾਨਾ ਪ੍ਰੋਗਰਾਮ ‘ਚ ਸਟੇਜ ਤੋਂ ਦਿੱਤੇ ਬਿਆਨ ਤੋਂ ਬਾਅਦ ਮਾਸਟਰ ਸਲੀਮ ਮਾਤਾ ਦੇ ਦਰਬਾਰ ‘ਚ ਪੁੱਜੇ | ਉਨ੍ਹਾਂ ਨੇ ਪੂਰੀ ਰੀਤੀ-ਰਿਵਾਜਾਂ ਨਾਲ ਮੰਦਰ ‘ਚ ਮੱਥਾ ਟੇਕਿਆ ਅਤੇ ਆਪਣੇ ਬਿਆਨ ਲਈ ਮੁਆਫੀ ਮੰਗੀ। ਉਸ ਨੇ ਕਿਹਾ ਕਿ ਉਸ ਤੋਂ ਜੋ ਵੀ ਗਲਤੀ ਹੋਈ ਹੈ, ਉਸ ਲਈ ਉਹ ਮਾਫੀ ਵੀ ਮੰਗਦਾ ਹੈ ਅਤੇ ਉਸ ਦੀ ਮਾਂ ਉਸ ਦੀ ਗਲਤੀ ਨੂੰ ਮਾਫ ਕਰੇਗੀ।
ਗਾਇਕ ਮਾਸਟਰ ਸਲੀਮ ਹੱਥ ਵਿੱਚ ਮਾਂ ਦੀ ਚੁੰਨੀ, ਪ੍ਰਸ਼ਾਦ ਲੈ ਕੇ ਮਾਤਾ ਚਿੰਤਪੁਰਨੀ ਦੇ ਦਰਬਾਰ ਵਿੱਚ ਪੁੱਜੇ। ਮੰਦਰ ‘ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਸ਼੍ਰੀ ਗਣੇਸ਼ ਜੀ ਅਤੇ ਹਨੂੰਮਾਨ ਜੀ ਦੀਆਂ ਮੂਰਤੀਆਂ ‘ਤੇ ਮਾਲਾ ਚੜ੍ਹਾਈ ਗਈ। ਇਸ ਤੋਂ ਬਾਅਦ ਲਾਈਨ ‘ਚ ਖੜ੍ਹੇ ਹੋ ਕੇ ਦਰਬਾਰ ਪਹੁੰਚੇ। ਮਾਂ ਦੇ ਦਰਬਾਰ ਚ ਪਹੁੰਚ ਕੇ ਉਸ ਨੇ ਕਿਹਾ ਕਿ ਮਾਂ ਜੇ ਮੇਰੇ ਤੋਂ ਕੋਈ ਗਲਤੀ ਜਾਂ ਭੁੱਲ ਹੋ ਗਈ ਹੋਵੇ ਤਾਂ ਮੈਨੂੰ ਮਾਫ ਕਰਨਾ। ਮਾਂ ਹਰ ਕਿਸੇ ਦੀਆਂ ਗਲਤੀਆਂ ਮਾਫ ਕਰ ਦਿੰਦੀ ਹੈ।
ਇਸ ਦੇ ਨਾਲ ਹੀ ਮਾਸਟਰ ਸਲੀਮ ਨੇ ਮੰਦਿਰ ਦੇ ਪੁਜਾਰੀਆਂ ਨਾਲ ਬੈਠ ਕੇ ਉਨ੍ਹਾਂ ਕੋਲੋਂ ਥਾਣਾ ਭਰਵਾਂ (ਊਨਾ, ਹਿਮਾਚਲ ਪ੍ਰਦੇਸ਼) ਵਿੱਚ ਦਰਜ ਸ਼ਿਕਾਇਤ ਨੂੰ ਰੱਦ ਕਰਵਾਉਣ ਅਤੇ ਝਗੜੇ ਨੂੰ ਖ਼ਤਮ ਕਰਨ ਲਈ ਉਨ੍ਹਾਂ ਨਾਲ ਇੱਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ। ਇਸ ਤੋਂ ਬਾਅਦ ਮਾਸਟਰ ਸਲੀਮ ਨੇ ਮਾਂ ਦਾ ਭਜਨ ‘ਰਜ ਕੇ ਰਜਾਇਆ ਸਾਨੂੰ ਨੇ, ਚਰਨੀ ਲਗਾਇਆ ਸਾਨੂੰ ਮਾਤਾ ਨੇ’ ਵੀ ਗਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...