September 2, 2026, 12:16 pm
----------- Advertisement -----------
HomeNewsLatest Newsਢਿੱਲੋਂ ਬ੍ਰਦਰਜ਼ ਖ਼ੁਦ.ਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਨੂੰ ਕੀਤਾ ਗਿਆ ਬਰਖਾਸਤ

ਢਿੱਲੋਂ ਬ੍ਰਦਰਜ਼ ਖ਼ੁਦ.ਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਨੂੰ ਕੀਤਾ ਗਿਆ ਬਰਖਾਸਤ

Published on

----------- Advertisement -----------

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਭੱਜੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 ਦੇ ਸਾਬਕਾ ਇੰਚਾਰਜ ਨਵਦੀਪ ਸਿੰਘ ਨੂੰ ਡੀਜੀਪੀ ਨੇ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਨਵਦੀਪ ਨੂੰ ਫਰਾਰ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਸੀ।

 ਐੱਸਐੱਚਓ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਹੁਣ ਢਿੱਲੋਂ ਭਰਾ ਦਾ ਪਰਿਵਾਰ ਵੀ ਜਸ਼ਨਬੀਰ ਦਾ ਅੰਤਿਮ ਸੰਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ। ਅੱਜ ਪਰਿਵਾਰ ਜਸ਼ਨਬੀਰ ਦੀ ਲਾਸ਼ ਲੈਣ ਸੁਲਤਾਨਪੁਰ ਲੋਧੀ ਗਿਆ ਹੋਇਆ ਹੈ। ਢਿੱਲੋਂ ਭਰਾਵਾਂ ਦੇ ਪਿਤਾ ਨੇ ਦੱਸਿਆ ਕਿ ਜਸ਼ਨਬੀਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਮਾਡਲ ਟਾਊਨ ਸਥਿਤ ਗੁਰੂ ਤੇਗ ਬਹਾਦਰ ਗੁਰਦੁਆਰਾ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।  

ਜਸ਼ਨਬੀਰ ਅਤੇ ਮਾਨਵਜੀਤ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਹੜ੍ਹ ਦਾ ਪਾਣੀ ਘੱਟ ਹੋਣ ਤੋਂ ਬਾਅਦ ਜਸ਼ਨਬੀਰ ਦੀ ਲਾਸ਼ ਖੇਤਾਂ ਵਿੱਚ ਦੱਬੀ ਹੋਈ ਮਿਲੀ। ਜਸ਼ਨਬੀਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਰਿਸ਼ਤੇਦਾਰਾਂ ਨੇ ਕਿਹਾ ਸੀ ਕਿ ਜਦੋਂ ਤੱਕ ਐੱਸਐੱਚਓ ਨਵਦੀਪ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਮਾਨਵਜੀਤ ਦੀ ਲਾਸ਼ ਨਹੀਂ ਮਿਲਦੀ, ਉਹ ਜਸ਼ਨਬੀਰ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...