ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਹ ਨੇਤਾ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਏਗੀ। ਪਰ ਉਸ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਚੰਦਰ ਬੋਸ 2016 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਮਮਤਾ ਬੈਨਰਜੀ ਦੇ ਖਿਲਾਫ ਚੋਣ ਲੜੀ ਸੀ।
ਉਨ੍ਹਾਂ ਨੇ ਜੇਪੀ ਨੱਡਾ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ – ਜਦੋਂ ਮੈਂ ਭਾਜਪਾ ਵਿੱਚ ਸ਼ਾਮਲ ਹੋਇਆ ਸੀ, ਮੇਰੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਮੈਨੂੰ ਭਾਜਪਾ ਪਲੇਟਫਾਰਮ ਤੋਂ ਸੁਭਾਸ਼ ਚੰਦਰ ਬੋਸ ਅਤੇ ਉਨ੍ਹਾਂ ਦੇ ਭਰਾ ਸ਼ਰਤ ਚੰਦਰ ਬੋਸ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਵਿੱਚ ਮਦਦ ਮਿਲੇਗੀ। ਅਸੀਂ ਭਾਜਪਾ ਵਿੱਚ ਆਜ਼ਾਦ ਹਿੰਦ ਮੋਰਚਾ ਬਣਾਉਣ ਦਾ ਫੈਸਲਾ ਵੀ ਕੀਤਾ ਸੀ। ਜਿਸ ਦਾ ਉਦੇਸ਼ ਦੇਸ਼ ਦੇ ਸਾਰੇ ਭਾਈਚਾਰਿਆਂ ਨੂੰ ਧਰਮ, ਜਾਤ ਅਤੇ ਨਸਲ ਦੀ ਪਰਵਾਹ ਕੀਤੇ ਬਿਨਾਂ ਇੱਕ ਭਾਰਤੀ ਵਜੋਂ ਇੱਕਜੁੱਟ ਕਰਨਾ ਸੀ। ਦੇਸ਼ ਨੂੰ ਇਕਜੁੱਟ ਰੱਖਣ ਲਈ ਅਜਿਹਾ ਕਰਨਾ ਜ਼ਰੂਰੀ ਸੀ। ਮੇਰੇ ਬਹੁਤ ਸਾਰੇ ਯਤਨਾਂ ਦੇ ਬਾਵਜੂਦ, ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਭਾਜਪਾ ਅਤੇ ਕੇਂਦਰ ਤੋਂ ਕੋਈ ਮਦਦ ਨਹੀਂ ਮਿਲੀ।
----------- Advertisement -----------
ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਭਾਜਪਾ ਤੋਂ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ
Published on
----------- Advertisement -----------
----------- Advertisement -----------












