July 2, 2026, 2:37 pm
----------- Advertisement -----------
HomeNewsBreaking NewsCM ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪਣੇ ਪਿੰਡ ਸਤੌਜ ਪਹੁੰਚਣ 'ਤੇ ਭਗਵੰਤ...

CM ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪਣੇ ਪਿੰਡ ਸਤੌਜ ਪਹੁੰਚਣ ‘ਤੇ ਭਗਵੰਤ ਮਾਨ ਦਾ ਭਰਵਾਂ ਸਵਾਗਤ

Published on

----------- Advertisement -----------

ਸਤੌਜ, 20 ਜਨਵਰੀ, 2022 – ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ 19 ਜਨਵਰੀ ਦੀ ਸ਼ਾਮ ਨੂੰ ਆਪਣੇ ਜਨਮ ਸਥਾਨ ਪਿੰਡ ਸਤੌਜ ਪਹੁੰਚੇ, ਜਿੱਥੇ ਪਿੰਡ ਦੇ ਲੋਕਾਂ ਵੱਲੋਂ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਅੱਜ ਆਪਣੇ ਪਿੰਡ ਦੇ ਬਜ਼ੁਰਗਾਂ ਦਾ ਆਸ਼ੀਰਵਾਦ ਅਤੇ ਮਾਵਾਂ, ਵੱਡੇ-ਛੋਟੇ ਭੈਣ ਭਰਾਵਾਂ ਦੀਆਂ ਦੁਆਵਾਂ ਲੈਣ ਆਪਣੀ ਜਨਮ ਭੂਮੀ ਸਤੌਜ ਆਇਆ। ਮੈਂ ਜ਼ਿੰਦਗੀ ਦੇ ਹਰ ਸਫ਼ਰ ਦੀ ਸ਼ੁਰੂਆਤ ਇੱਥੋਂ ਹੀ ਕੀਤੀ ਹੈ, ਇਹੀ ਮਿੱਟੀ ਮੈਨੂੰ ਨਿਮਰ ਬਣੇ ਰਹਿਣ, ਕਦੇ ਹੰਕਾਰ ਨਾ ਕਰਨ ਅਤੇ ਕਦੇ ਨਾ ਥੱਕਣ ਦੀ ਸ਼ਕਤੀ ਦਿੰਦੀ ਹੈ।”

ਇਸ ਮੌਕੇ ਭਗਵੰਤ ਮਾਨ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ। ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਪੰਜਾਬ ਨੂੰ ਨਰਕ ਵੱਲ ਧੱਕ ਦਿੱਤਾ ਹੈ। ਅੱਜ ਨੌਜਵਾਨ ਪੀੜ੍ਹੀ ਬੇਰੁਜ਼ਗਾਰ ਫਿਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਮਾਂ-ਪਿਓ ਆਪਣੇ ਬੱਚੇ ਨੂੰ ਇਹ ਸੋਚ ਕੇ ਪੜ੍ਹਾਉਂਦਾ ਹੈ ਕਿ ਸ਼ਾਇਦ ਪੜ੍ਹ ਲਿਖ ਕੇ ਸਾਡੇ ਬੱਚੇ ਨੂੰ ਨੌਕਰੀ ਮਿਲ ਜਾਵੇ ਪਰ ਹੁੰਦਾ ਉਸ ਦੇ ਉਲਟ ਹੈ। ਮਜ਼ਦੂਰ ਦਾ ਬੱਚਾ ਮਜ਼ਦੂਰ ਹੀ ਰਹਿ ਜਾਂਦਾ ਹੈ। ਡਿਗਰੀਆਂ ਲੈ ਕੇ ਵੀ ਉਸ ਨੂੰ ਨੌਕਰੀ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ।

ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ ਪੰਜਾਬ ’ਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ’ਚ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਣਗੇ ਅਤੇ ਰੁਜ਼ਗਾਰ ਵੀ ਮੁਹੱਈਆ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...