ਨਵੀਂ ਦਿੱਲੀ, 20 ਜਨਵਰੀ 2022 – ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫੇਰ ਪੰਜਾਬ ਦੇ 2 ਦਿਨਾਂ ਦੌਰੇ ‘ਤੇ ਆ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਅਤੇ 21 ਜਨਵਰੀ ਨੂੰ ਗੋਆ ਤੋਂ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੌਰੇ ‘ਤੇ ਆਉਣਗੇ।
ਇਸ ਤੋਂ ਪਹਿਲਾਂ ਉਹ 18 ਜਨਵਰੀ ਨੂੰ ਪੰਜਾਬ ਆਏ ਸਨ ਅਤੇ ਪੰਜਾਬ ਵਿਧਾਨ ਸਭ ਚੋਣਾਂ 2022 ਲਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਸੀਐਮ ਚਿਹਰੇ ਵਜੋਂ ਐਲਾਨ ਕਰਕੇ ਗਏ ਸਨ।
ਆਪਣੇ ਇਸ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਕੋਈ ਵੱਡਾ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕੇ ਕੱਲ੍ਹ 21 ਜਨਵਰੀ ਤੋਂ ਉਮੀਦਵਾਰਾਂ ਦੀ ਨੌਮੀਨੇਸ਼ਨ ਵੀ ਸ਼ੁਰੂ ਹੋ ਜਾਵੇਗੀ।












