October 5, 2026, 7:38 pm
----------- Advertisement -----------
HomeNewsLatest Newsਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ਾ ਤਸਕਰਾਂ 'ਤੇ ਕੱਸਿਆ ਸ਼ਿਕੰਜਾ

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ

Published on

----------- Advertisement -----------

ਜਲੰਧਰ ਦੇਹਾਤ ਪੁਲਿਸ ਨੂੰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ‘ਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਣ ਵਾਲੇ ਮੁੱਖ ਸਮੱਗਲਰ ਫਾਜ਼ਿਲਕਾ ਵਾਸੀ ਮਲਕੀਤ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਲੀ ਕੋਲੋਂ 9 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 

ਦੱਸਿਆ ਜਾ ਰਿਹਾ ਹੈ ਕਿ ਕਾਲੀ ਦੇ ਪਾਕਿਸਤਾਨ ਬੈਠੇ ਸਮੱਗਲਰਾਂ ਨਾਲ ਸਬੰਧ ਹਨ। ਕਾਲੀ ਨੇ ਲੜਕਿਆਂ ਨੂੰ ਸਰਹੱਦ ਰਾਹੀਂ ਪਾਕਿਸਤਾਨ ਭੇਜ ਕੇ 50 ਕਿਲੋ ਹੈਰੋਇਨ ਮੰਗਵਾਈ ਸੀ। ਹੈਰੋਇਨ ਭਾਰਤ ਪਹੁੰਚਣ ਤੋਂ ਬਾਅਦ 6 ਵੱਖ-ਵੱਖ ਸਮੱਗਲਰਾਂ ਵਿੱਚ ਵੰਡੀ ਗਈ ਸੀ। ਪੁਲਿਸ ਨੇ ਹੁਣ ਤੱਕ 4 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 31.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।  

ਹਾਲ ਹੀ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਇੱਕ ਨੌਜਵਾਨ ਨੂੰ 8 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ। ਇਸ ਤੋਂ ਬਾਅਦ ਮਹਿਤਪੁਰ ਪੁਲਿਸ ਨੇ ਵੀ ਅੱਧਾ ਕਿੱਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਦੋਵਾਂ ਨੇ ਮੁੱਖ ਤਸਕਰ ਮਲਕੀਤ ਉਰਫ਼ ਕਾਲੀ ਬਾਰੇ ਖੁਲਾਸੇ ਕੀਤੇ ਸਨ। ਇਸ ਤੋਂ ਬਾਅਦ ਪੁਲਿਸ ਨੇ ਮਲਕੀਤ ਦੀ ਭਾਲ ਸ਼ੁਰੂ ਕਰ ਦਿੱਤੀ ਸੀ।ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...