April 29, 2026, 9:20 pm
----------- Advertisement -----------
HomeNewsLatest Newsਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਰਕੇ ਪਟਵਾਰੀਆਂ ਨੇ ਨੌਕਰੀ ਛੱਡਣ...

ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਰਕੇ ਪਟਵਾਰੀਆਂ ਨੇ ਨੌਕਰੀ ਛੱਡਣ ਦਾ ਕੀਤਾ ਐਲਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਵਾਦ ਵਿੱਚ ਗੱਲ ਅਸਤੀਫੇ ਹੋਣ ਪਹੁੰਚ ਗਈ ਹਨ। ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ। 

 ਦੱਸ ਦਈਏ ਇਹ ਪਟਵਾਰੀ ਉਹ ਹਨ,  ਜਿਨ੍ਹਾਂ ਨੂੰ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤਾ ਸੀ। ਸਰਕਾਰ ਵੱਲੋਂ ਐਸਮਾ ਐਕਟ ਲਾਗੂ ਕਰਨ ਅਤੇ ਮੁੱਖ ਮੰਤਰੀ ਵੱਲੋਂ ਪਟਵਾਰੀਆਂ-ਕਾਨੂੰਨਗੋ ਨੂੰ ਭ੍ਰਿਸ਼ਟ ਕਹਿਣ ਦੇ ਵਿਰੋਧ ਵਿੱਚ ਉਹਨਾਂ ਨੇ ਨੌਕਰੀ ਛੱਡ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ 2 ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ ‘ਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੇ ਅਸਤੀਫੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ। 

ਇਸਤੋਂ ਇਲਾਵਾ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਸਰਕਾਰ ਨੇ ਹੁਣ ਪਟਵਾਰੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਟਵਾਰੀਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ‘ਤੇ ਵਾਧੂ ਕੰਮ ਕਰਨੇ ਬੰਦ ਕਰ ਦਿੱਤੇ ਤਾਂ ਸਰਕਾਰ ਨੇ ਪਟਵਾਰੀਆਂ ਨੂੰ ਅੰਡਰ ਟਰੇਨਿੰਗ ਦੇ ਕੇ ਮੈਦਾਨ ‘ਚ ਉਤਾਰ ਦਿੱਤਾ। ਹੁਣ ਪਟਵਾਰੀਆਂ ਦੀ ਆਮਦ ਤੋਂ ਬਾਅਦ ਸਰਕਾਰ ਨੇ ਪੁਰਾਣੇ ਬੈਠੇ ਪਟਵਾਰੀਆਂ ਨੂੰ ਝੰਜੋੜਨਾ ਸ਼ੁਰੂ ਕਰ ਦਿੱਤਾ ਹੈ।ਜਲੰਧਰ ਵਿੱਚ ਪਹਿਲੇ ਡਿਪਟੀ ਕਮਿਸ਼ਨਰ ਨੇ 28 ਪਟਵਾਰੀਆਂ ਦੇ ਤਬਾਦਲੇ ਕੀਤੇ ਸਨ। ਹੁਣ ਇੱਕ ਨਵੀਂ ਸੂਚੀ ਸਾਹਮਣੇ ਆਈ ਹੈ। ਨਵੀਂ ਸੂਚੀ ਵਿੱਚ 61 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ’ਤੇ ਨਿਯੁਕਤ ਕਰਕੇ ਖਾਲੀ ਸਰਕਲਾਂ ਦਾ ਵਾਧੂ ਕੰਮ ਸੌਂਪਿਆ ਹੈ, ਤਾਂ ਜੋ ਪੱਕੇ ਪਟਵਾਰੀਆਂ ਵੱਲੋਂ ਖਾਲੀ ਕੀਤੇ ਵਾਧੂ ਸਰਕਲਾਂ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...