October 29, 2026, 4:04 am
----------- Advertisement -----------
HomeNewsLatest Newsਜਨ ਔਸ਼ਧੀ ਕੇਂਦਰ ਦੇ ਬਾਹਰ ਗਰਭਵਤੀ ਔਰਤ ਨੇ ਬੱਚੇ ਨੂੰ ਦਿੱਤਾ ਜਨਮ

ਜਨ ਔਸ਼ਧੀ ਕੇਂਦਰ ਦੇ ਬਾਹਰ ਗਰਭਵਤੀ ਔਰਤ ਨੇ ਬੱਚੇ ਨੂੰ ਦਿੱਤਾ ਜਨਮ

Published on

----------- Advertisement -----------

ਗੁਰਦਾਸਪੁਰ ਤੋਂ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਰਕਾਰੀ ਹਸਪਤਾਲ ਚ ਜਨ ਔਸ਼ਧੀ ਕੇਂਦਰ ਦੇ ਬਾਹਰ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ ਹੈ। ਔਰਤ ਦੇ ਪਤੀ ਨੇ ਬੱਚੇ ਦੀ ਦੇਖਭਾਲ ਕੀਤੀ ਅਤੇ ਔਰਤ ਦੀ ਮਦਦ ਨਾਲ ਨਵਜੰਮੇ ਬੱਚੇ ਨੂੰ ਨਰਸਿੰਗ ਸਟਾਫ ਕੋਲ ਲੈ ਗਿਆ। ਔਰਤ ਦੀ ਜਣੇਪੇ ਦੀ ਇਹ ਘਟਨਾ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ। ਫਿਲਹਾਲ ਡਾਕਟਰਾਂ ਨੇ ਬੱਚੇ ਅਤੇ ਮਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਮਾਂ ਅਤੇ ਬੱਚਾ ਦੋਵੇਂ ਠੀਕ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।

ਸਿਵਲ ਹਸਪਤਾਲ ‘ਚ ਭਰਤੀ ਲਕਸ਼ਮੀ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਉਹ ਫਲਾਂ ਦੀ ਰੇਹੜੀ ਚਲਾਉਂਦਾ ਹੈ। ਇਹ ਸਾਡਾ ਦੂਜਾ ਬੱਚਾ ਹੈ, ਜਦੋਂ ਕਿ ਪਹਿਲਾ ਤਿੰਨ ਸਾਲ ਦਾ ਪੁੱਤਰ ਹੈ। ਉਸ ਨੇ ਦੱਸਿਆ ਕਿ ਡਾਕਟਰਾਂ ਨੇ ਸਾਨੂੰ 25 ਸਤੰਬਰ ਦਾ ਸਮਾਂ ਦਿੱਤਾ ਸੀ ਪਰ ਅੱਜ ਹੀ  ਉਸ ਦੀ ਪਤਨੀ ਅਚਾਨਕ ਬਿਮਾਰ ਹੋ ਗਈ।

 ਇਸਤੋਂ ਬਾਅਦ ਉਹ ਸਿਵਲ ਹਸਪਤਾਲ ਪਹੁੰਚ ਗਏ ਪਰ ਡਾਕਟਰ ਦੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਪਤਨੀ ਦੀ ਹਾਲਤ ਵਿਗੜ ਗਈ। ਜਿਸ ਕਰਕੇ ਉਸਨੇ ਜਨ ਔਸ਼ਧੀ ਤੋਂ ਬਾਹਰ ਇੱਕ ਬੱਚੇ ਨੂੰ ਜਨਮ ਦਿੱਤਾ। ਕਿਸੇ ਤਰ੍ਹਾਂ ਮੈਂ ਅਤੇ ਜਨ ਔਸ਼ਧੀ ਵਿੱਚ ਕੰਮ ਕਰਨ ਵਾਲੀ ਔਰਤ ਜੋਗਿੰਦਰ ਕੌਰ ਬੱਚੇ ਅਤੇ ਲਕਸ਼ਮੀ ਨੂੰ ਸੰਭਾਲ ਕੇ ਲੇਬਰ ਰੂਮ ਵਿੱਚ ਲੈ ਗਏ। ਜਿੱਥੇ ਮੌਜੂਦ ਸਟਾਫ਼ ਨੇ ਬੱਚੇ ਅਤੇ ਉਸਦੀ ਪਤਨੀ ਦਾ ਇਲਾਜ ਕੀਤਾ। 

ਜਾਣਕਾਰੀ ਦਿੰਦਿਆਂ ਲੇਬਰ ਰੂਮ ਵਿੱਚ ਮੌਜੂਦ ਸਟਾਫ ਨਰਸ ਆਸ਼ਾ ਨੇ ਦੱਸਿਆ ਕਿ ਜਦੋਂ ਲਕਸ਼ਮੀ ਨੂੰ ਲੇਬਰ ਰੂਮ ਵਿੱਚ ਲਿਆਂਦਾ ਗਿਆ ਤਾਂ ਉਸਦੀ ਡਿਲੀਵਰੀ ਹੋ ਚੁੱਕੀ ਸੀ। ਜਿਸ ਤੋਂ ਬਾਅਦ ਲਕਸ਼ਮੀ ਨੂੰ ਸਾਰੇ ਲੋੜੀਂਦੇ ਟੀਕੇ ਲਗਾਏ ਗਏ, ਜਦਕਿ ਬੱਚਿਆਂ ਦੇ ਮਾਹਿਰ ਡਾਕਟਰ ਨੂੰ ਵੀ ਮੌਕੇ ‘ਤੇ ਬੁਲਾ ਕੇ ਚੈਕਅੱਪ ਕਰਵਾਇਆ ਗਿਆ। ਫਿਲਹਾਲ ਮਾਂ ਅਤੇ ਬੱਚਾ ਦੋਵੇਂ ਬਿਲਕੁਲ ਠੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...