April 30, 2026, 3:14 pm
----------- Advertisement -----------
HomeNewsLatest News82 ਬਟਾਲੀਅਨ ਦੀ ਵਿਰਾਸਤੀ ਤੋਪ ਚੋਰੀ ਕਰਨ ਵਾਲੇ ਚੋਰ ਗ੍ਰਿਫਤਾਰ

82 ਬਟਾਲੀਅਨ ਦੀ ਵਿਰਾਸਤੀ ਤੋਪ ਚੋਰੀ ਕਰਨ ਵਾਲੇ ਚੋਰ ਗ੍ਰਿਫਤਾਰ

Published on

----------- Advertisement -----------

ਪੰਜਾਬ ਆਰਮਡ ਪੁਲਸ  ਦੀ 82 ਬਟਾਲੀਅਨ ਦੀ ਜੀਓ ਮੈਸ ਦੇ ਗੇਟ ਤੋਂ ਆਜ਼ਾਦੀ ਤੋਂ ਪਹਿਲਾਂ ਦੀ ਬਣੀ ਤੋਪ ਚੋਰੀ ਹੋ ਗਈ ਸੀ, ਜੋ ਹੁਣ 4 ਮਹੀਨਿਆਂ ਬਾਅਦ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਬਟਾਲੀਅਨ ਦਾ ਰਸੋਈਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤੋਪ 3 ਫੁੱਟ ਲੰਬੀ ਅਤੇ ਲਗਭਗ 250 ਕਿਲੋ ਵਜ਼ਨ ਹੈ  ਦੱਸ ਦਈਏ ਕਿ ਤੋਪ ਨੂੰ ਵਿਰਾਸਤੀ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ। ਇਹ ਤੋਪ ਕਰੀਬ 10 ਸਾਲ ਤੱਕ ਮੇਸ ਦੇ ਗੇਟ ‘ਤੇ ਰੱਖੀ ਗਈ ਸੀ। ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਹੈ।  

ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਕਰੀਬ 15 ਦਿਨ ਪਹਿਲਾਂ ਤੋਪ ਚੋਰੀ ਹੋਣ ਦਾ ਪਤਾ ਲੱਗਾ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ 82 ਬਟਾਲੀਅਨ ਦੇ ਕਮਾਂਡੈਂਟ ਬਲਵਿੰਦਰ ਸਿੰਘ ਨੂੰ ਦਿੱਤੀ, ਜੋ ਪੀ.ਪੀ.ਐਸ. ਅਧਿਕਾਰੀ ਹਨ।  ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ।

ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਇਸਨੂੰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਪ ਨੂੰ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਆਉਂਦੇ ਸਨ। ਇਹ ਬਹੁਤ ਮਹੱਤਵਪੂਰਨ ਤੋਪ ਸੀ।ਚੰਡੀਗੜ੍ਹ ਪੁਲਿਸ ਨੇ ਚੋਰੀ ਤੋਂ ਬਾਅਦ ਕਿਹਾ ਸੀ ਕਿ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਕਰ ਕੇ ਲੈ ਨਹੀਂ ਸਕਦਾ। ਸ਼ੱਕ ਜਤਾਇਆ ਜਾ ਰਿਹਾ ਸੀ ਕਿ ਸ਼ਾਇਦ 4 ਤੋਂ 5 ਲੋਕ ਸ਼ਾਮਲ ਸਨ। ਜਿਸ ਥਾਂ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਅਜਿਹੇ ‘ਚ ਪੁਲਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਥਾਣਾ ਸਦਰ ਦੀ ਪੁਲੀਸ ਨੇ ਇਹ ਕੇਸ ਪੀਪੀਐਸ ਅਧਿਕਾਰੀ ਕਮਾਂਡੈਂਟ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...