ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਵਕੀਲ ਨਿਯੁਕਤ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਆਸ਼ੂ ਮੋਹਨ ਪੰਚੀ ਦੀ ਥਾਂ ਮਨੀਸ਼ ਬਾਂਸਲ ਨੂੰ ਆਪਣਾ ਸਰਕਾਰੀ ਵਕੀਲ ਨਿਯੁਕਤ ਕੀਤਾ ਹੈ। ਮਨੀਸ਼ ਬਾਂਸਲ ਕਾਂਗਰਸ ਦੀ ਟਿਕਟ ‘ਤੇ ਪੰਜਾਬ ਦੇ ਬਰਨਾਲਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।













