June 8, 2026, 10:47 am
----------- Advertisement -----------
HomeNewsLatest Newsਇਸਰੋ ਨੇ ਜਾਰੀ ਕੀਤੀਆਂ ਵਿਕਰਮ ਲੈਂਡਰ ਦੀਆਂ ਤਾਜ਼ਾ ਤਸਵੀਰਾਂ

ਇਸਰੋ ਨੇ ਜਾਰੀ ਕੀਤੀਆਂ ਵਿਕਰਮ ਲੈਂਡਰ ਦੀਆਂ ਤਾਜ਼ਾ ਤਸਵੀਰਾਂ

Published on

----------- Advertisement -----------

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਦੇ ਲੈਂਡਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਫੋਟੋਆਂ 6 ਸਤੰਬਰ, 2023 ਨੂੰ ਚੰਦਰਯਾਨ-2 ਦੇ ਡਿਊਲ-ਫ੍ਰੀਕੁਐਂਸੀ ਸਿੰਥੈਟਿਕ ਅਪਰਚਰ ਰਾਡਾਰ (DFSAR) ਯੰਤਰ ਦੁਆਰਾ ਕੈਪਚਰ ਕੀਤੀਆਂ ਗਈਆਂ ਸਨ। ਵਿਕਰਮ ਲੈਂਡਰ 23 ਅਗਸਤ ਨੂੰ ਸ਼ਾਮ 6:04 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ ਸੀ।

ਪੁਲਾੜ ਏਜੰਸੀ ਨੇ ਆਪਣੇ ਬਿਆਨ ‘ਚ ਦੱਸਿਆ ਕਿ DFSAR ਚੰਦਰਯਾਨ-2 ਆਰਬਿਟਰ ‘ਤੇ ਲਗਾਇਆ ਗਿਆ ਇਕ ਵੱਡਾ ਵਿਗਿਆਨਕ ਯੰਤਰ ਹੈ। ਇਹ L ਅਤੇ S ਬੈਂਡਾਂ ਵਿੱਚ ਮਾਈਕ੍ਰੋਵੇਵ ਦੀ ਵਰਤੋਂ ਕਰਦਾ ਹੈ। ਇਹ ਅਤਿ-ਆਧੁਨਿਕ ਯੰਤਰ ਵਰਤਮਾਨ ਵਿੱਚ ਕਿਸੇ ਵੀ ਗ੍ਰਹਿ ਮਿਸ਼ਨ ‘ਤੇ ਸਭ ਤੋਂ ਉੱਚੇ ਰੈਜ਼ੋਲਿਊਸ਼ਨ ਵਾਲੇ ਪੋਲੈਰੀਮੈਟ੍ਰਿਕ ਚਿੱਤਰ ਪੇਸ਼ ਕਰਦਾ ਹੈ। DFSAR ਪਿਛਲੇ ਚਾਰ ਸਾਲਾਂ ਤੋਂ ਚੰਦਰਮਾ ਦੀ ਸਤ੍ਹਾ ਤੋਂ ਉੱਚ ਗੁਣਵੱਤਾ ਵਾਲੇ ਡੇਟਾ ਨੂੰ ਪ੍ਰਸਾਰਿਤ ਕਰ ਰਿਹਾ ਹੈ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਵੀ ਚੰਦਰਯਾਨ-3 ਲੈਂਡਰ ਦੀ ਤਸਵੀਰ ਸਾਂਝੀ ਕੀਤੀ ਸੀ। ਇਹ ਤਸਵੀਰ 27 ਅਗਸਤ ਨੂੰ ਚੰਦਰਮਾ ਦੀ ਪਰਿਕਰਮਾ ਕਰ ਰਹੇ ਇਸ ਦੇ Lunar Reconnaissance Orbiter (LRO) ਦੁਆਰਾ ਲਈ ਗਈ ਸੀ। ਇਸਰੋ ਨੇ 5 ਸਤੰਬਰ ਦੀ ਸ਼ਾਮ ਨੂੰ ਵਿਕਰਮ ਲੈਂਡਰ ਦੀ 3ਡੀ ਤਸਵੀਰ ਵੀ ਸਾਂਝੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...