May 1, 2026, 1:51 am
----------- Advertisement -----------
HomeNewsBreaking Newsਕੈਪਟਨ ਨੇ ਸੋਨੀਆ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ: ਕਿਹਾ- ਇੱਕ ਵਾਰ...

ਕੈਪਟਨ ਨੇ ਸੋਨੀਆ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ: ਕਿਹਾ- ਇੱਕ ਵਾਰ ਫੈਸਲਾ ਲੈਣ ਤੋਂ ਬਾਅਦ ਵਾਪਸ ਨਹੀਂ ਲਿਆ ਜਾ ਸਕਦਾ

Published on

----------- Advertisement -----------
  • ਸੀਐਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਛੱਡ ਦਿੱਤੀ ਸੀ

ਚੰਡੀਗੜ੍ਹ, 10 ਸਤੰਬਰ 2023 – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ।

ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ।

ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। “ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”, ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।

ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੱਧੂ ਨਾਲ ਪਾਰਟੀ ਅੰਦਰ ਉਨ੍ਹਾਂ ਦੀ ਅੰਦਰੂਨੀ ਜੰਗ ਜਾਰੀ ਰਹੀ। ਉਸ ਸਮੇਂ ਕਾਂਗਰਸ ਹਾਈਕਮਾਂਡ ਨੇ ਸਿੱਧੂ ਦਾ ਸਮਰਥਨ ਕੀਤਾ ਸੀ। ਜਿਸ ਤੋਂ ਬਾਅਦ 20 ਸਤੰਬਰ 2021 ਨੂੰ ਕੈਪਟਨ ਤੋਂ ਮੁੱਖ ਮੰਤਰੀ ਦੀ ਕੁਰਸੀ ਖੋਹ ਲਈ ਗਈ ਸੀ। ਇਸ ਤੋਂ ਬਾਅਦ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਦਿੱਤੀ ਸੀ।

ਉਸ ਤੋਂ ਬਾਅਦ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂ ‘ਤੇ ਆਪਣੀ ਪਾਰਟੀ ਬਣਾਈ ਸੀ। ਜਿਸ ਦਾ ਭਾਜਪਾ ਨਾਲ ਗਠਜੋੜ ਹੈ। ਪੰਜਾਬ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਦੀ ਪਾਰਟੀ ਨੇ ਲੜੀ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਉਮੀਦਵਾਰ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਪਾਰਟੀ ਨੂੰ ਭਾਜਪਾ ‘ਚ ਰਲੇਵਾਂ ਕਰ ਲਿਆ ਅਤੇ ਖੁਦ ਭਾਜਪਾ ‘ਚ ਸ਼ਾਮਲ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...