November 24, 2026, 4:52 pm
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ-...

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 10 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ।

ਉਨ੍ਹਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ਤੇ ਜੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...