June 11, 2026, 9:33 am
----------- Advertisement -----------
HomeNewsLatest Newsਰਾਜਸਥਾਨ ਸਰਹੱਦ 'ਤੇ ਨ.ਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ ਦੇਸੀ ਪਿਸ.ਤੌਲ ਬਰਾਮਦ

ਰਾਜਸਥਾਨ ਸਰਹੱਦ ‘ਤੇ ਨ.ਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ ਦੇਸੀ ਪਿਸ.ਤੌਲ ਬਰਾਮਦ

Published on

----------- Advertisement -----------

ਫਾਜ਼ਿਲਕਾ ਪੁਲਿਸ ਨੇ ਰਾਜਸਥਾਨ ਸਰਹੱਦ ‘ਤੇ ਅੰਤਰਰਾਜੀ ਨਾਕਾਬੰਦੀ ਕਰਕੇ ਬੱਸ ਦੀ ਤਲਾਸ਼ੀ ਲੈਂਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਫਾਜ਼ਿਲਕਾ ਪੁਲਿਸ ਨੇ ਉਕਤ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ।  

 ਐਸਐਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਰਾਜਸਥਾਨ ਬਾਰਡਰ ਦੇ ਐਸਪੀ, ਡੀਐਸਪੀ ਅਤੇ ਇੰਸਪੈਕਟਰ ਰੈਂਕ ਦੇ 25 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਨਾਕਾ ਲਾਇਆ ਗਿਆ ਸੀ। ਰਾਜਸਥਾਨ ਤੋਂ ਆਉਣ ਵਾਲੇ ਹਰ ਵਾਹਨ, ਬੱਸ, ਟਰੱਕ ਅਤੇ ਕਾਰ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰਾਜਸਥਾਨ ਵਾਲੇ ਪਾਸੇ ਤੋਂ ਇਕ ਪ੍ਰਾਈਵੇਟ ਬੱਸ ਆਈ, ਜਿਸ ਨੂੰ ਇੰਸਪੈਕਟਰ ਪਰਮਜੀਤ ਸਿੰਘ ਨੇ ਚੈਕਿੰਗ ਲਈ ਰੋਕਿਆ। ਪੁਲਿਸ ਨੂੰ ਚੈਕਿੰਗ ਕਰਦੇ ਦੇਖ ਦੋਸ਼ੀ ਬੱਸ ਦੇ ਪਿਛਲੇ ਹਿੱਸੇ ਤੋਂ ਭੱਜਣ ਲੱਗੇ।  

ਇੰਸਪੈਕਟਰ ਪਰਮਜੀਤ ਕੁਮਾਰ ਦੇ ਨਾਲ ਟੀਮ ਨੇ ਉਸ ਦਾ ਬਾਗ ਵਿੱਚ ਪਿੱਛਾ ਕੀਤਾ ਅਤੇ ਕਰੀਬ 3 ਕਿੱਲਿਆਂ ਦੀ ਦੂਰੀ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਮਾਨ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਅਤੇ ਦੂਜੇ ਨੌਜਵਾਨ ਨੇ ਆਪਣੀ ਪਛਾਣ ਵਿਲੀਅਮ ਮਸੀਹ ਉਰਫ਼ ਗੋਲੀ ਪੁੱਤਰ ਕਸ਼ਮੀਰ ਮਸੀਹ ਵਾਸੀ ਧਰਮਕੋਟ ਥਾਣਾ ਸਦਰ ਵਜੋਂ ਦੱਸੀ ਹੈ।  

 ਤਲਾਸ਼ੀ ਲੈਣ ‘ਤੇ ਸ਼ਰਨਜੀਤ ਸਿੰਘ ਕੋਲੋਂ ਇਕ ਦੇਸੀ ਪਿਸਤੌਲ ਸਮੇਤ 2 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਅਤੇ ਵਿਲੀਅਮ ਉਰਫ ਗੋਲੀ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਇਕ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮ ਖ਼ਿਲਾਫ਼ ਥਾਣਾ ਖੂਈਆਂ ਸਰਵਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...