40ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਅਗਲੇ ਮਹੀਨੇ 25 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਰਜੀਤ ਹਾਕੀ ਟੂਰਨਾਮੈਂਟ ਪੰਜਾਬ ਦੀ ਸ਼ਾਨ ਹੈ। ਬਹੁਤ ਸਾਰੇ ਖਿਡਾਰੀ ਇਸ ਟੂਰਨਾਮੈਂਟ ਵਿੱਚ ਖੇਡ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾ ਰਹੇ ਹਨ ਅਤੇ ਭਾਰਤੀ ਹਾਕੀ ਟੀਮ ਵਿੱਚ ਥਾਂ ਬਣਾ ਰਹੇ ਹਨ। ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਦੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮਾਨ ਨੇ ਕਿਹਾ ਕਿ ਪੰਜਾਬ ਖੇਡਾਂ ਵਿੱਚ ਆਪਣੀ ਪੁਰਾਣੀ ਪਛਾਣ ਮੁੜ ਹਾਸਲ ਕਰੇਗਾ। ਪੰਜਾਬ ਸਰਕਾਰ ਨਵੀਂ ਖੇਡ ਨੀਤੀ ਲੈ ਕੇ ਆਈ ਹੈ। ਹੁਣ ਨਵੇਂ ਉੱਭਰ ਰਹੇ ਖਿਡਾਰੀਆਂ ਅਤੇ ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਅਤੇ ਓਲੰਪਿਕ ਦੇ ਜੇਤੂਆਂ ਲਈ ਚੰਗੀ ਰਕਮ ਦਾ ਪ੍ਰਬੰਧ ਕੀਤਾ ਗਿਆ ਹੈ।
----------- Advertisement -----------
ਮੁੱਖ ਮੰਤਰੀ ਮਾਨ ਵੱਲੋਂ 40ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦਾ ਪੋਸਟਰ ਰਿਲੀਜ਼
Published on
----------- Advertisement -----------
----------- Advertisement -----------












