June 18, 2026, 8:01 am
----------- Advertisement -----------
HomeNewsLatest Newsਪਾਕਿਸਤਾਨ ਤੋਂ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਨੇ ਕੀਤਾ ਸਨਮਾਨਿਤ

ਪਾਕਿਸਤਾਨ ਤੋਂ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਨੇ ਕੀਤਾ ਸਨਮਾਨਿਤ

Published on

----------- Advertisement -----------

ਜਲੰਧਰ ਵਿੱਚ ਪਾਕਿਸਤਾਨ ਤੋਂ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਸਵਪਨ ਸ਼ਰਮਾ ਨੇ ਸਨਮਾਨਿਤ ਕੀਤਾ। ਡੀ.ਆਈ.ਜੀ ਸਵਪਨ ਸ਼ਰਮਾ ਨੇ ਜਲੰਧਰ ਦਿਹਾਤ ਦੇ ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ ਡਿਸਕ, ਤਰੱਕੀ ਅਤੇ ਨਗਦ ਮੁੱਲ ਦੇ ਕੇ ਹੌਸਲਾ ਅਫਜਾਈ ਕੀਤੀ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਸੂਬੇ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿਛਲੇ ਚਾਰ ਹਫ਼ਤਿਆਂ ਦੌਰਾਨ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

 ਜਾਣਕਾਰੀ ਦਿੰਦਿਆਂ ਡੀਆਈਜੀ ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਚਾਰ ਹਫ਼ਤਿਆਂ ਤੋਂ ਨਸ਼ਾ ਵਿਰੋਧੀ ਮੁਹਿੰਮ ਚੱਲ ਰਹੀ ਸੀ, ਜਿਸ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਵੱਖ-ਵੱਖ ਅਪਰੇਸ਼ਨਾਂ ਵਿੱਚ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਤਰਨਤਾਰਨ, ਫਾਜ਼ਿਲਕਾ ਅਤੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ 7 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਨਸ਼ਿਆਂ ਦੇ ਇੰਨੇ ਵੱਡੇ ਗਠਜੋੜ ਨੂੰ ਤੋੜਨ ਲਈ ਉਨ੍ਹਾਂ ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਇਨਾਮ ਦਿੱਤਾ ਗਿਆ ਹੈ, ਅਸੀਂ ਇਸ ਨੂੰ ਵੰਡਣ ਜਾ ਰਹੇ ਹਾਂ ਤਾਂ ਜੋ ਉਨ੍ਹਾਂ ਦੇ ਹੌਂਸਲੇ ਹੋਰ ਵੀ ਵਧੇ। ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਜਾਰੀ ਰਹੇਗੀ। ਪਾਕਿਸਤਾਨ ਤੋਂ ਆ ਰਹੀ ਹੈਰੋਇਨ ਬਾਰੇ ਉਨ੍ਹਾਂ ਕਿਹਾ ਕਿ ਉਸ ਕੇਸ ਦੇ 2-3 ਮੁਲਜ਼ਮ ਅਜੇ ਫਰਾਰ ਹਨ। ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...